ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 50 ਸੀਟਾਂ ’ਤੇ ਚੋਣਾਂ ਲੜੇਗਾ : ਢੀਂਡਸਾ

Wednesday, Oct 20, 2021 - 10:55 AM (IST)

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 50 ਸੀਟਾਂ ’ਤੇ ਚੋਣਾਂ ਲੜੇਗਾ : ਢੀਂਡਸਾ

ਤਪਾ ਮੰਡੀ (ਮਾਰਕੰਡਾ): ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਮੈਂਬਰ ਰਾਜ ਸਭਾ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਸਾਡੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਉਣ ਵਾਲੀਆਂ ਵਿਧਾਨ ਸਭਾ ਦੀਆਂ 50 ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ ਹਮ ਖਿਆਲ ਪਾਰਟੀਆਂ ਨਾਲ ਸਮਝੌਤਾ ਵੀ ਕੀਤਾ ਜਾ ਸਕਦਾ ਹੈ।ਢੀਂਡਸਾ ਨੇ ਕਿਹਾ ਕਿ ਬਾਕੀ ਰਹਿੰਦੀਆਂ ਸੀਟਾਂ ਉਨ੍ਹਾਂ ਰਾਜਸੀ ਪਾਰਟੀਆਂ ਲਈ ਛੱਡੀਆਂ ਜਾਣਗੀਆਂ ਜਿਨ੍ਹਾਂ ਪਾਰਟੀਆਂ ਨਾਲ ਸਾਡਾ ਗਠਜੋੜ ਹੋਵੇਗਾ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸਮਾਂ ਆਉਣ ’ਤੇ ਹੀ ਦੱਸਿਆ ਜਾਵੇਗਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਿਸ ਪਾਰਟੀ ਨਾਲ ਚੋਣ ਸਮਝੌਤਾ ਕਰਨਾ ਹੈ।

ਇਹ ਵੀ ਪੜ੍ਹੋ  ਨਿਹੰਗ ਸਿੰਘਾਂ ਖ਼ਿਲਾਫ਼ ਕੈਪਟਨ ਦਾ ਵੱਡਾ ਬਿਆਨ, ਜਾਣੋ ਸਿੰਘੂ ਘਟਨਾ ’ਤੇ ਕੀ ਬੋਲੇ ਅਮਰਿੰਦਰ ਸਿੰਘ

ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਵਾਲੇ ਸਵਾਲ ਦੇ ਜਵਾਬ ’ਚ ਢੀਂਡਸਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਆਮ ਆਦਮੀ ਪਾਰਟੀ ਨਾਲ ਸਿਆਸੀ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਸਾਫ ਸੁਥਰੇ ਅਕਸ਼ ਵਾਲੇ ੳਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ ਜਿਨ੍ਹਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ।ਸਾਬਕਾ ਕੇਂਦਰੀ ਮੰਤਰੀ ਸੁਖਦੇਵ ਢੀਂਡਸਾ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀਆਂ ਚੋਣਾਂ ’ਚ ਵੀ ਭਾਗ ਲਵੇਗੀ ਅਤੇ ਸ਼੍ਰੋਮਣੀ ਕਮੇਟੀ ਉਪਰ ਇਕ ਪਰਿਵਾਰ ਦੀ ਇਜਾਰੇਦਾਰੀ ਦੇ ਖਾਤਮੇ ਲਈ ਜੱਦੋ-ਜਹਿਦ ਕਰੇਗੀ।

ਇਹ ਵੀ ਪੜ੍ਹੋ :   ਲਖਬੀਰ ਸਿੰਘ ਹੱਤਿਆਕਾਂਡ ਮਾਮਲਾ:  ਉੱਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਕੀਤੀ ਉੱਚ ਪੱਧਰੀ ਜਾਂਚ ਦੀ ਮੰਗ


author

Shyna

Content Editor

Related News