ਪੰਜਾਬ ਬਚਾਓ ਯਾਤਰਾ ਅਟਾਰੀ ਤੋਂ 1 ਫਰਵਰੀ ਨੂੰ ਸ਼ੁਰੂ ਕਰੇਗਾ ਸ਼੍ਰੋਮਣੀ ਅਕਾਲੀ ਦਲ

Friday, Jan 19, 2024 - 06:20 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ 1 ਫਰਵਰੀ ਤੋਂ ਅਟਾਰੀ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਵੇਗੀ ਅਤੇ ਇਹ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਪਾਰਟੀ ਪ੍ਰਧਾਨ  ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਯਾਤਰਾ ਸ਼ੁਰੂ ਕਰਨਗੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਯਾਤਰਾ ਦੌਰਾਨ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੂੰ ਬੇਨਕਾਬ ਕੀਤਾ ਜਾਵੇਗਾ ਤੇ ਦੱਸਿਆ ਜਾਵੇਗਾ ਕਿ ਕਿਵੇਂ ਸਮੇਂ ਦੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਦਾ ਵਿਕਾਸ ਕਰਵਾਇਆ। ਉਨ੍ਹਾਂ ਕਿਹਾ ਕਿ ਅਸੀਂ ਹਰ ਹਲਕੇ ਵਿਚ ਜਾਵਾਂਗੇ ਤੇ ਅਕਾਲੀ ਦਲ ਦੇ ਪ੍ਰਧਾਨ ਇਕ ਦਿਨ ਵਿਚ ਦੋ ਹਲਕੇ ਕਵਰ ਕਰਨਗੇ। ਅਸੀਂ ਲੋਕਾਂ ਨੂੰ ਦੱਸਾਂਗੇ ਕਿ ਕਾਂਗਰਸ ਤੇ 'ਆਪ' ਸਰਕਾਰ ਨੇ ਕੀ ਕੀਤਾ ਹੈ ਤੇ ਲੋਕਾਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਤੁਲਨ ਅਕਾਲੀ ਦਲ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਨਾਲ ਤੁਲਨਾ ਕਰਨ ਵਾਸਤੇ ਆਖਾਂਗੇ।

ਇਹ ਵੀ ਪੜ੍ਹੋ :ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ, ਪੰਜਾਬ ਰੋਡਵੇਜ਼ ਦੀ ਬੱਸ ਦੇ ਉੱਡੇ ਪਰਖੱਚੇ

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਹਰ ਹਲਕੇ ਵਿਚ ਇਕ ਨਿਸ਼ਚਿਤ ਥਾਂ ’ਤੇ ਲੋਕਾਂ ਨਾਲ ਮੁਲਾਕਾਤ ਕਰਨਗੇ ਤੇ ਗੱਲਬਾਤ ਕਰਨਗੇ। ਉਨ੍ਹਾਂ ਕਿਹਾ  ਕਿ ਪਾਰਟੀ ਨੂੰ ਮਿਲੀ ਫੀਡਬੈਕ ਦੇ ਮੁਤਾਬਕ ਸਮਾਜ ਦਾ ਹਰ ਵਰਗ ਪੀੜਤ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਾਰ-ਵਾਰ ਫ਼ਸਲ ਫੇਲ੍ਹ ਹੋਣ ਮਗਰੋਂ ਵੀ ਮੁਆਵਜ਼ਾ ਨਹੀਂ ਮਿਲਿਆ। ਗਰੀਬ ਵਰਗਾਂ ਲਈ ਸਮਾਜ ਭਲਾਈ ਸਕੀਮਾਂ ਵਿਚ ਕਟੌਤੀ ਕੀਤੀ ਗਈ ਹੈ। ਸਰਕਾਰੀ ਨੌਕਰੀਆਂ ਵਿਚ ਪੰਜਾਬੀਆਂ ਦੀ ਥਾਂ ਬਾਹਰਲੇ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜੇ ਨਹੀਂ ਲਿਖਿਆ ਪੰਜਾਬੀ ਭਾਸ਼ਾ ’ਚ ਨਾਂ ਤਾਂ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ ਹੁਕਮ

ਡਾ. ਚੀਮਾ ਨੇ ਕਿਹਾ ਕਿ ਯਾਤਰਾ ਇਹ ਵੀ ਦੱਸੇਗੀ ਕਿ ਪੰਜਾਬ ਵਿਚ ਕਿਵੇਂ ਕਾਨੂੰਨ ਵਿਵਸਥਾ ਢਹਿ ਢੇਰੀ ਹੋਈ ਹੈ ਤੇ ਗੈਂਗਸਟਰ ਸਭਿਆਚਾਰ ਪਲਿਆ ਹੈ, ਜਿਸ ਕਾਰਨ ਘਰੇਲੂ ਨਿਵੇਸ਼ਕ ਵੀ ਪੰਜਾਬ ਤੋਂ ਬਾਹਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ 'ਆਪ' ਵਿਧਾਇਕਾਂ ਤੇ ਮੰਤਰੀਆਂ ਵੱਲੋਂ ਕੀਤੀ ਜਾ ਰਹੀ ਵੱਡੇ ਪੱਧਰ ’ਤੇ ਗੈਰ ਕਾਨੂੰਨੀ ਮਾਇਨਿੰਗ ਦਾ ਮੁੱਦਾ ਵੀ ਚੁੱਕਾਂਗੇ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਤੋਂ ਇਲਾਵਾ ਭ੍ਰਿਸ਼ਟਾਚਾਰ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਤੇ ਸੂਬੇ ਦੀ ਰਾਜਧਾਨੀ ਸਮੇਤ 'ਆਪ' ਸਰਕਾਰ ਵੱਲੋਂ ਪੰਜਾਬ ਦੇ ਮੁੱਖ ਮੁੱਦਿਆਂ ’ਤੇ ਮੁਕੰਮਲ ਆਤਮ ਸਮਰਪਣ ਕਰਨ ਦਾ ਮੁੱਦਾ ਵੀ ਯਾਤਰਾ ਦੌਰਾਨ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ :ਧੁੰਦ ਦੇ ਚੱਲਦਿਆਂ ਵਾਪਰਿਆ ਇਕ ਹੋਰ ਹਾਦਸਾ, ਪੰਜਾਬ ਰੋਡਵੇਜ਼ ਬੱਸ ਨਹਿਰ 'ਚ ਪਲਟੀ (ਵੀਡੀਓ)

ਇਹ ਯਾਤਰਾ 1 ਫਰਵਰੀ ਨੂੰ ਅਟਾਰੀ ਤੇ ਰਾਜਾਸਾਂਸੀ, 2 ਨੂੰ ਅਜਨਾਲਾ ਤੇ ਮਜੀਠਾ, 5 ਨੂੰ ਅੰਮ੍ਰਿਤਸਰ ਸ਼ਹਿਰ ਦੇ ਪੰਜ ਹਲਕਿਆਂ, 6 ਨੂੰ ਜੰਡਿਆਲਾ ਗੁਰੂ ਤੇ ਬਾਬਾ ਬਕਾਲਾ, 7 ਫਰਵਰੀ ਨੂੰ ਖਡੂਰ ਸਾਹਿਬ ਤੇ ਤਰਨਤਾਰਨ, 8 ਨੂੰ ਪੱਟੀ ਅਤੇ ਖੇਮਕਰਨ, 9 ਨੂੰ ਜ਼ੀਰਾ ਅਤੇ ਫਿਰੋਜ਼ਪੁਰ ਸ਼ਹਿਰ, 12 ਨੂੰ ਫਿਰੋਜ਼ਪੁਰ ਦਿਹਾਤੀ ਤੇ ਫਰੀਦਕੋਟ, 13 ਫਰਵਰੀ ਨੂੰ ਕੋਟਕਪੁਰਾ ਅਤੇ ਜੈਤੋਂ, 14 ਨੂੰ ਗਿੱਦੜਬਾਹਾ ਤੇ ਸ੍ਰੀ ਮੁਕਤਸਰ ਸਾਹਿਬ, 15 ਨੂੰ ਗੁਰੂ ਹਰਿਸਹਾਏ ਤੇ ਜਲਾਲਾਬਾਦ, 16 ਨੂੰ ਫਾਜ਼ਿਲਕਾ ਅਤੇ ਅਬੋਹਰ, 19 ਨੂੰ ਬੱਲੂਆਣਾ ਤੇ ਮਲੌਟ, 20 ਨੂੰ ਲੰਬੀ ਤੇ ਬਠਿੰਡਾ ਦਿਹਾਤੀ, 21 ਨੂੰ ਭੁੱਚੋ ਮੰਡੀ ਤੇ ਬਠਿੰਡਾ ਸ਼ਹਿਰੀ, 22 ਨੂੰ ਬਾਘਾ ਪੁਰਾਣਾ ਤੇ ਨਿਹਾਲ ਸਿੰਘ ਵਾਲਾ, 23 ਨੂੰ ਧਰਮਕੋਟ ਅਤੇ ਮੋਗਾ, 26 ਨੂੰ ਰਾਮਪੁਰਾ ਅਤੇ ਮੌੜ ਮੰਡੀ, 27 ਨੂੰ ਬੁਢਲਾਡਾ ਅਤੇ ਮਾਨਸਾ ਅਤੇ 28 ਫਰਵਰੀ ਨੂੰ ਸਰਦੂਲਗੜ੍ਹ ਤੇ ਤਲਵੰਡੀ ਸਾਬੋ ਹਲਕਿਆਂ ਵਿਚ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News