ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੋਹੜਾ ਨੇ ਸ਼ਹੀਦ ਕਿਸਾਨ ਮਹਿੰਦਰ ਸਿੰਘ ਦੇ ਪਰਿਵਾਰ ਨੂੰ 1 ਲੱਖ ਰੁਪਏ ਮਦਦ ਦਾ ਕੀਤਾ ਐਲ਼ਾਨ

04/18/2021 3:12:16 PM

ਭਾਦਸੋਂ (ਅਵਤਾਰ): ਸ਼੍ਰੋਮਣੀ ਕਮੇਟੀ ਦੇ ਐਡਜੈਕਟਿਵ ਮੈਂਬਰ ਸਤਵਿੰਦਰ ਸਿੰਘ ਟੋਹੜਾ ਨੇ ਬੀਤੇ ਦਿਨੀਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਪਿੰਡ ਚਾਸਵਾਲ ਦੇ ਕਿਸਾਨ ਮਹਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਗੱਲਬਾਤ ਕਰਦੇ ਹੋਏ ਸਤਵਿੰਦਰ ਸਿੰਘ ਟੋਹੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕੋਝੀਆਂ ਨੀਤੀਆਂ ਸਦਕਾ ਵੱਡੀ ਗਿਣਤੀ ਵਿਚ ਸੰਘਰਸ਼ੀ ਯੋਧੇ ਸ਼ਹੀਦ ਹੋ ਰਹੇ ਹਨ ਪਰ ਮੋਦੀ ਸਰਕਾਰ ਇਨਾਂ ਸ਼ਹੀਦੀਆਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਦਿੱਲੀ ਚ ਲੜਾਈ ਲੜ ਰਿਹਾ ਹੈ ਅਤੇ ਉਸਦੀ ਪੁੱਤਾਂ ਵਾਂਗ ਪਾਲੀ ਫਸਲ ਰੁਲ ਰਹੀ ਹੈ ਪਰ ਕੇਂਦਰ ਕੋਈ ਪੁਖਤਾ ਹਲ ਨਹੀ ਕੱਢ ਰਹੀ । ਉਨ੍ਹਾਂ ਕਿਹਾ ਕਿ ਸੰਘਰਸ਼ ’ਚ ਸ਼ਹੀਦਾਂ ਦੀ ਕੁਰਬਾਨੀ ਅਜਾਈ ਨਹੀਂ ਜਾਵੇਗੀ। ਉਨ੍ਹਾਂ ਗਰੀਬ ਕਿਸਾਨ ਮਹਿੰਦਰ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 1 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲ਼ਾਨ ਵੀ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਮਾਨ,ਹਰਮੇਲ ਸਿੰਘ ਖਟੜਾ,ਰਾਜਵਿੰਦਰ ਸਿੰਘ,ਮੋਹਣ ਸਿੰਘ,ਬਲਵੀਰ ਸਿੰਘ ਵੀ ਹਾਜ਼ਰ ਸਨ।


Shyna

Content Editor

Related News