ਭਾਈ ਨਿਰਮਲ ਸਿੰਘ ਜੀ ਦੇ ਪਰਿਵਾਰ ਦੇ ਇਲਾਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਰਹੇਗੀ ਯਤਨਸ਼ੀਲ : ਲੌਂਗੋਵਾਲ

04/04/2020 10:58:45 PM

ਸੰਗਰੂਰ,(ਸਿੰਗਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ੍ਅਮ੍ਰਿੰਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੋਸ਼ਲ ਮੀਡੀਆ ਤੇ ਕਿਹਾ ਹੈ ਕਿ ਕੌਮ ਦੇ ਮਹਾਨ ਕੀਰਤਨੀਏ ਮਰਹੂਮ ਭਾਈ ਨਿਰਮਲ ਸਿੰਘ ਜੀ ਖਾਲਸਾ ਜੋ ਕਿ ਸਾਨੂੰ ਸਦੀਵੀ ਵਿਛੋੜਾ ਦੇ ਗਏ ਨੇ,  ਮੈਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਹਾਂਮਾਰੀ ਨੇ ਆਪਣੀ ਲਪੇਟ ਚ ਲੈ ਲਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਨਾਲ ਗੱਲ ਕੀਤੀ ਗਈ ਹੈ ਕਿ ਕੋਈ ਵੀ ਘਾਟ ਉਨ੍ਹਾਂ ਦੇ ਇਲਾਜ 'ਚ ਨਾ ਰਹੇ ਕਿਉਂਕਿ ਉਨ੍ਹਾਂ ਦਾ ਪਰਿਵਾਰ ਪੰਥ ਦਾ ਪਰਿਵਾਰ ਹੈ, ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਜੋ ਵੀ ਕਦਮ ਸਾਨੂੰ ਉਨ੍ਹਾਂ ਦੇ ਇਲਾਜ ਲਈ ਚੁੱਕਣੇ ਪੈਣਗੇ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਨਾਲ ਯਤਨ ਕਰੇਗੀ। ਉਨ੍ਹਾ ਕਿਹਾ ਕਿ ਇਹ ਵੀ ਮਜਬੂਰੀ ਹੈ ਕਿ ਇਸ ਮਹਾਂਮਾਰੀ ਦੇ ਚਲਦਿਆਂ ਅਸੀਂ ਪ੍ਰਸ਼ਾਸਨ ਤੋਂ ਬਿਨਾਂ ਕੁਝ ਨਹੀਂ ਕਰ ਸਕਦੇ ਲੇਕਿਨ ਫਿਰ ਵੀ ਮੈਂ ਨਿੱਜੀ ਤੌਰ ਤੇ ਡੀਸੀ ਅੰਮ੍ਰਿਤਸਰ ਅਤੇ ਹਸਪਤਾਲ ਦੇ ਸਟਾਫ ਨਾਲ ਹਰ ਪਲ ਸੰਪਰਕ ਚ ਹਾਂ, ਸਾਰੇ ਮਿਲਕੇ ਅਰਦਾਸ ਕਰੀਏ ਕਿ ਵਾਹਿਗੁਰੂ ਉਨ੍ਹਾਂ ਨੂੰ ਸਿਹਤਯਾਬੀ ਬਖਸ਼ੇ।


Bharat Thapa

Content Editor

Related News