SGPC ਵੱਲੋ ਕਰਵਾਇਆ ਗਿਆ ਮਾਤਾ ਭਾਗ ਕੌਰ ਗੁਰਮਤਿ ਸਮਾਗਮ

01/13/2021 4:19:06 PM

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ): ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਤਾ ਭਾਗ ਕੌਰ ਗੁਰਮਤਿ ਸਮਾਗਮ ਕਰਵਾਇਆ ਗਿਆ । ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ’ਚ ਲੱਗਣ ਵਾਲੇ ਮੇਲਾ ਮਾਘੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਮਾਤਾ ਭਾਗ ਕੌਰ ਗੁਰਮਤਿ ਸਮਾਗਮ ਕਰਵਾਇਆ ਗਿਆ।  ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

PunjabKesari

ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਬੀਬੀਆਂ ਪਹੁੰਚੀਆ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਤੋਂ ਵੀ ਵਡੀ ਗਿਣਤੀ ’ਚ ਵਿਦਿਆਰਥਣਾਂ ਪਹੁੰਚੀਆਂ। ਆਪਣੇ ਸੰਬੋਧਨ ਦੌਰਾਨ ਬੀਬੀ ਜਗੀਰ ਕੌਰ ਨੇ ਜਿੱਥੇ ਸਿੱਖ ਇਤਿਹਾਸ ਤੇ ਚਾਨਣਾ ਪਾਇਆ ਅਤੇ ਸਿੱਖ ਇਤਿਹਾਸ ਦੌਰਾਨ ਬੀਬੀਆਂ ਵਲੋਂ ਪਾਏ ਯੋਗਦਾਨ ਦਾ ਵਰਨਣ ਕੀਤਾ ਉਥੇ ਹੀ ਅਜੌਕੇ ਸਮੇਂ ’ਚ ਬੀਬੀਆਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਣ ਲਈ ਪੇਰਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਨੂੰ ਮਾਤਾ ਭਾਗ ਕੌਰ ਅਤੇ ਮਾਤਾ ਗੁਜਰੀ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਿੱਥੇ ਗੁਰਮਤਿ ਪ੍ਰਚਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਥੇ ਹੀ ਹੁਣ ਚਲ ਰਹੇ ਕਿਸਾਨ ਸੰਘਰਸ਼ ਵਿਚ ਵੀ ਕਮੇਟੀ ਵੱਲੋ ਸੇਵਾ ਕਾਰਜਾਂ ’ਚ ਯੋਗਦਾਨ ਪਾਇਆ ਜਾ ਰਿਹਾ ਹੈ।

PunjabKesari


Shyna

Content Editor

Related News