ਸ਼ਿਵਪੁਰੀ ''ਚ ਨਾਜਾਇਜ਼ ਕਬਜ਼ਾ ਹਟਾਉਣ ਦੌਰਾਨ ਹੋਇਆ ਹੰਗਾਮਾ

04/13/2022 5:55:17 PM

ਲੁਧਿਆਣਾ (ਹਿਤੇਸ਼) : ਨਗਰ ਨਿਗਮ ਵੱਲੋਂ ਸ਼ਿਵਪੁਰੀ 'ਚ ਨਾਜਾਇਜ਼ ਕਬਜ਼ਾ ਹਟਾਉਣ ਦੀ ਕਾਰਵਾਈ ਦੌਰਾਨ ਜੰਮ ਕੇ ਹੰਗਾਮਾ ਹੋਇਆ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ 'ਚ ਕੌਂਸਲਰ ਮਨਪ੍ਰੀਤ ਗਰੇਵਾਲ ਵੱਲੋਂ ਨਗਰ ਨਿਗਮ ਜ਼ੋਨ-ਏ ਦੀ ਤਹਿਬਜ਼ਾਰੀ ਸ਼ਾਖਾ ਦੇ ਕਰਮਚਾਰੀਆਂ 'ਤੇ ਬੰਦ ਗਲੀ 'ਚ ਪਿਆ ਸਾਮਾਨ ਚੁੱਕਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਹਾਲਾਂਕਿ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : "ਉੱਡਦਾ ਹੋਇਆ ਤਾਬੂਤ" ਹੈ ਬੋਇੰਗ 737 ਜਹਾਜ਼! 83 ਵਾਰ ਹੋ ਚੁੱਕਾ ਹਾਦਸੇ ਦਾ ਸ਼ਿਕਾਰ, ਜਾਣੋ Boeing ਦਾ ਇਤਿਹਾਸ

ਜਦੋਂਕਿ ਕੌਂਸਲਰ ਦਾ ਕਹਿਣਾ ਹੈ ਕਿ ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਕਹਿਣ ’ਤੇ ਕੀਤੀ ਗਈ ਹੈ, ਜਿਸ ਕਾਰਨ ਦੋਵਾਂ ਧਿਰਾਂ 'ਚ ਕਾਫੀ ਵਿਵਾਦ ਵੀ ਹੋਇਆ ਸੀ। ਦੁਕਾਨਦਾਰ ਅਨੁਸਾਰ ਉਸ ਦਾ ਮਾਲਕ ਦੇ ਨਾਲ ਅਦਾਲਤ ਵਿਚ ਕੇਸ ਚੱਲ ਰਿਹਾ ਹੈ, ਜਿਸ ਸਬੰਧੀ ਉਸ ’ਤੇ ਦਬਾਅ ਬਣਾਉਣ ਲਈ ਸ਼ਿਕਾਇਤ ਕੀਤੀ ਗਈ ਹੈ, ਜਦਕਿ ਗਲੀ ਦੇ ਲੋਕਾਂ ਨੇ ਉਸ ਨੂੰ ਸਾਮਾਨ ਰੱਖਣ ਲਈ ਲਿਖਤੀ ਸਹਿਮਤੀ ਦਿੱਤੀ ਹੋਈ ਹੈ।

ਇਹ ਵੀ ਪੜ੍ਹੋ : ਦਿੱਲੀ ਸਰਕਾਰ ਦੇ ਅਧਿਕਾਰੀਆਂ ਰਾਹੀਂ ਪੋਸਟਿੰਗ ਦਾ ਜੁਗਾੜ ਲਗਾ ਰਹੇ ਪੰਜਾਬ ਦੇ ਅਫ਼ਸਰ


Harnek Seechewal

Content Editor

Related News