ਅੱਧੀ ਰਾਤ ਨੂੰ ਗੁਰੂ ਘਰ ''ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲਾ SHO ਹੋਇਆ ਮੁਅੱਤਲ
Saturday, Feb 03, 2024 - 05:57 PM (IST)
ਬੁਢਲਾਡਾ (ਬਾਂਸਲ)- ਅੱਧੀ ਰਾਤ ਨੂੰ ਗਾਦੜਪੱਤੀ ਬੋਹਾ ਦੇ ਸ਼੍ਰੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਗੁਰੂ ਘਰ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਅਤੇ ਗਾਲੀ-ਗਲੋਚ ਕਰਦਿਆਂ ਬੇਅਦਬੀ ਕਰਨ ਵਾਲੇ ਐੱਸ. ਐੱਚ. ਓ. ਬੋਹਾ ਖ਼ਿਲਾਫ਼ ਧਰਨਾ ਦੇ ਕੇ ਰੋਸ ਮੁਜਾਹਰਾ ਕੀਤਾ ਗਿਆ। ਜਿੱਥੇ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਸ਼ਾਂਤ ਕਰਦਿਆਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼ਿਕਾਇਤ ਮੁਤਾਬਕ ਗੁਰੂ ਘਰ ਅੰਦਰ ਦਾਖ਼ਲ ਹੋਣ ਵਾਲੇ ਐੱਸ. ਐੱਚ. ਓ. ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉੱਧਰ ਐੱਸ. ਐੱਸ. ਪੀ. ਮਾਨਸਾ ਨੇ ਬੋਹਾ ਦੇ ਐੱਸ. ਐੱਚ. ਓ. ਇੰਸਪੈਕਟਰ ਜਗਦੇਵ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ, ਜਿਸ ਦੀ ਪੁਸ਼ਟੀ ਡੀ. ਐੱਸ. ਪੀ. ਬੁਢਲਾਡਾ ਵੱਲੋਂ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੂਰਾ ਸਿੰਘ, ਗੁਰਤੇਜ ਸਿੰਘ ਨੇ ਦੱਸਿਆ ਕਿ ਬੀਤੀ ਰਾਤ 12 ਵਜੇ ਦੇ ਕਰੀਬ ਬਿਨ੍ਹਾਂ ਕਾਰਨ ਦੱਸੇ ਐੱਸ. ਐੱਚ. ਓ. ਅਤੇ ਉਸ ਦੇ ਸਾਥੀ ਗੁਰੂ ਘਰ ਦੀ ਕੰਧ ਲੰਘ ਕੇ ਦਾਖ਼ਲ ਹੋਏ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਕੁੱਟਮਾਰ ਕੀਤੀ ਗਈ। ਜਦੋਂ ਕੁੱਟਮਾਰ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਤੁਸੀਂ ਗੁਰੂ ਘਰ ਖਾਲ੍ਹੀ ਕਰ ਦਿਓ। ਜਿਸ ਦੇ ਰੋਸ ਵਜੋਂ ਅੱਜ ਲੋਕਾਂ ਵੱਲੋਂ ਧਰਨਾ ਦੇ ਕੇ ਐੱਸ. ਐੱਚ. ਓ. ਬੋਹਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ 'ਤੇ ਅਵਤਾਰ ਸਿੰਘ, ਜੋਗਿੰਦਰ ਸਿੰਘ, ਰਾਮਜਸ ਸਿੰਘ, ਲਵਪ੍ਰੀਤ ਸਿੰਘ, ਸੁਖਦੀਪ ਸਿੰਘ, ਬਲਵਿੰਦਰ ਸਿੰਘ, ਬਲਕਾਰ ਸਿੰਘ, ਦੇਸਪਾਲ ਸਿੰਘ, ਮੱਖਣ ਸਿੰਘ, ਬੱਗਾ ਸਿੰਘ, ਕਮਲਜੀਤ ਸਿੰਘ, ਸਿਕੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਮਹਿਲਾਵਾਂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਛੱਪੜ 'ਚੋਂ ਮਿਲਿਆ ਨਵਜੰਮੀ ਬੱਚੀ ਦਾ ਭਰੂਣ, ਫੈਲੀ ਸਨਸਨੀ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।