ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
Tuesday, Apr 16, 2024 - 05:54 PM (IST)

ਖਮਾਣੋਂ (ਅਰੋੜਾ) : ਨੇੜਲੇ ਪਿੰਡ ਬਰਵਾਲੀ ਕਲਾਂ ਵਿਖੇ ਸੋਮਵਾਰ ਸ਼ਾਮ ਨੂੰ ਇਕ ਵਿਅਕਤੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਮ੍ਰਿਤਕ ਵਿਅਕਤੀ ਇਨਵਰਟਰ ਦੀ ਬੈਟਰੀ 'ਚ ਪਾਣੀ ਪਾ ਰਿਹਾ ਸੀ ਕਿ ਅਚਾਨਕ ਉਸ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਉਸ ਨੂੰ ਗੰਭੀਰ ਹਾਲਤ ’ਚ ਪਰਿਵਾਰਕ ਮੈਬਰਾਂ ਵੱਲੋਂ ਖਮਾਣੋਂ ਸਥਿਤ ਇਕ ਪ੍ਰਾਈਵੇਟ ਹਸਪਤਾਲ ''ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਬਰਵਾਲੀ ਕਲਾਂ ਵਜੋਂ ਹੋਈ ਹੈ। ਮ੍ਰਿਤਕ ਲਾਂਗਰੀ ਅਤੇ ਹਲਵਾਈ ਦਾ ਕੰਮ ਕਰਦਾ ਸੀ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ, ਉਥੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।