ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਰਜਿੰਦਰ ਗੁਪਤਾ ਨੂੰ ਸਦਮਾ, ਮਾਤਾ ਦਾ ਦਿਹਾਂਤ

Wednesday, Jul 26, 2023 - 01:36 PM (IST)

ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਰਜਿੰਦਰ ਗੁਪਤਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)-ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਰਜਿੰਦਰ ਗੁਪਤਾ ਅਤੇ ਆਈ. ਓ. ਐੱਲ. ਦੇ ਐੱਮ. ਡੀ. ਵਰਿੰਦਰ ਗੁਪਤਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ। ਜਦੋਂ ਉਨ੍ਹਾਂ ਦੀ ਮਾਤਾ ਮਾਇਆ ਦੇਵੀ ਪਤਨੀ ਸਵ. ਨੌਹਰ ਚੰਦ ਦਾ ਮੰਗਲਵਾਰ ਦਿਹਾਂਤ ਹੋ ਗਿਆ। ਉਹ ਬੀਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੀ ਮੌਤ ’ਤੇ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਗਹਿਰੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ।

ਇਸ ਦੁੱਖ਼ ਦੀ ਘੜੀ ’ਚ ਮੁੱਖ ਮੰਤਰੀ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਮੀਤ ਹੇਅਰ, ‘ਆਪ’ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਬਾਠ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਕੈਬਨਿਟ ਮੰਤਰੀ ਮੀਤ ਹੇਅਰ ਦੇ ਓ. ਐੱਸ. ਡੀ. ਹਸ਼ਨਪ੍ਰੀਤ ਭਾਰਦਵਾਜ, ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ, ਐੱਸ. ਐੱਸ. ਪੀ. ਬਰਨਾਲਾ ਸੰਦੀਪ ਮਲਿਕ, ਬਰਨਾਲਾ ਵੈੱਲਫੇਅਰ ਕਲੱਬ ਦੇ ਚੇਅਰਮੈਨ ਵਿਵੇਕ ਸਿੰਧਵਾਨੀ, ਸ਼ਿਵ ਸੇਵਾ ਸੰਘ ਗੀਤਾ ਭਵਨ ਦੇ ਸਤੀਸ਼ ਚੀਮਾ, ਪਵਨ ਸਿੰਗਲਾ, ਸ਼ਿਵ ਸੇਵਾ ਸੰਘ ਸ਼ਾਸਤਰੀ ਮਾਰਕੀਟ ਦੇ ਐਡਵੋਕੇਟ ਸੋਮਨਾਥ ਗਰਗ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਰਾਮਬਾਗ ਕਮੇਟੀ ਦੇ ਪ੍ਰਧਾਨ ਭਰਤ ਮੋਦੀ, ਗਊਸ਼ਾਲਾ ਰਾਮਬਾਗ ਕਮੇਟੀ ਦੇ ਪ੍ਰਧਾਨ ਐਡਵੋਕੇਟ ਪ੍ਰਦੀਪ ਕੁਮਾਰ, ਬਰਨਾਲਾ ਵਿਧਾਨ ਸਭਾ ਹਲਕਾ ਕਾਂਗਰਸ ਦੇ ਇੰਚਾਰਜ ਮੁਨੀਸ਼ ਬਾਂਸਲ, ਕਾਂਗਰਸ ਦੇ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਮਹੇਸ਼ ਲੋਟਾ, ਆੜ੍ਹਤੀਆ ਐਸ਼ੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਬਿੱਟੂ, ਅਗਰਵਾਲ ਸਭਾ ਦੇ ਪ੍ਰਧਾਨ ਦੀਪਕ ਸੋਨੀ, ਕੈਮਿਸਟ ਐਸੋਸੀਏਸ਼ਨ ਜ਼ਿਲਾ ਬਰਨਾਲਾ ਦੇ ਜਨਰਲ ਸਕੱਤਰ ਵਿਪਨ ਗੁਪਤਾ, ਜੀ-ਮਾਲ ਦੇ ਐੱਮ. ਡੀ. ਸੰਜੂ ਗੁਪਤਾ, ਭਾਜਪਾ ਦੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ, ਪੰਜਾਬ ਭਾਜਪਾ ਦੇ ਆਗੂ ਕੇਵਲ ਸਿੰਘ ਢਿੱਲੋਂ, ਵਿਧਾਨ ਸਭਾ ਹਲਕਾ ਬਰਨਾਲਾ ਦੇ ਭਾਜਪਾ ਇੰਚਾਰਜ ਧੀਰਜ ਦੱਧਾਹੂਰ, ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸੋਰੀ, ਰਸ਼ਪਿੰਦਰ ਹਨੀ, ਗੀਤਾ ਭਵਨ ਟਰੱਸਟ ਦੇ ਪ੍ਰਧਾਨ ਬਸੰਤ ਗੋਇਲ, ਭਾਰਤੀਆ ਮਹਾਵੀਰ ਦਲ ਦੇ ਪ੍ਰਧਾਨ ਐਡਵੋਕੇਟ ਰਾਜੀਵ, ਮਹਾ ਸ਼ਕਤੀ ਕਲਾ ਮੰਦਿਰ ਦੇ ਅਨਿਲ ਦੱਤ ਸ਼ਰਮਾ, ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਡੈਜੀ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਅਜੈਬ ਸਿੰਘ ਜਵੰਧਾ, ਜ਼ਿਲਾ ਪ੍ਰਧਾਨ ਸੰਜੀਵ ਸ਼ੈਲੀ, ਸਬਜ਼ੀ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸਿੰਗਲਾ, ਰਵੀ ਠਾਕੁਰ, ਸ਼ਿਵ ਮੱਠ ਧਾਮ ਬਲਜਿੰਦਰ ਗੋਇਲ ਮਿੱਠਾ ਨੇ ਪਦਮਸ਼੍ਰੀ ਰਾਜਿੰਦਰ ਗੁਪਤਾ ਦੇ ਪਰਿਵਾਰ ਨਾਲ ਦੁੱਖ਼ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ-  ਅੱਜ ਵੀ ਜ਼ਿੰਦਾ ਮੰਨਦੀ ਹੈ ਕਾਰਗਿਲ 'ਚ ਸ਼ਹੀਦ ਹੋਏ ਰਾਜੇਸ਼ ਨੂੰ ਮਾਂ, ਕਮਰੇ ਨੂੰ ਸਜਾਇਆ, ਪਰੋਸਦੀ ਹੈ ਪੁੱਤ ਲਈ ਖਾਣਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News