ਫ਼ਿਰੋਜ਼ਪੁਰ ਸ਼ਹਿਰ ’ਚ ਚੱਲੀ ਗੋਲੀ, ਇਕ ਨੌਜਵਾਨ ਜ਼ਖ਼ਮੀ

Saturday, Jan 02, 2021 - 05:23 PM (IST)

ਫ਼ਿਰੋਜ਼ਪੁਰ ਸ਼ਹਿਰ ’ਚ ਚੱਲੀ ਗੋਲੀ, ਇਕ ਨੌਜਵਾਨ ਜ਼ਖ਼ਮੀ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਸ਼ਹਿਰ ’ਚ ਗੁਰਦੁਆਰਾ ਬਾਬਾ ਰਾਮਲਾਲ ਜੀ ਦੇ ਕੋਲ ਅੱਜ ਦੁਪਹਿਰ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਗੋਲੀ ਨੌਜਵਾਨ ਦੇ ਪੇਟ ਅਤੇ ਬਾਂਹ ’ਚ ਲੱਗੀ ਹੈ। ਜ਼ਖ਼ਮੀ ਨੌਜਵਾਨ ਨੂੰ ਫਿਰੋਜ਼ਪੁਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਹਮਲਾਵਰ ਇਕੱਠੇ ਹੋ ਕੇ ਆਏ ਅਤੇ ਉਨ੍ਹਾਂ ਨੇ ਇਕ ਨੌਜਵਾਨ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਾਰ ਨੂੰ ਵੀ ਨੁਕਸਾਨ ਪਹੁੰਚਾਇਆ। ਫਿਰੋਜ਼ਪੁਰ ਪੁਲਸ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਫ਼ਿਲਹਾਲ ਗੋਲੀ ਚੱਲਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ।


author

Shyna

Content Editor

Related News