ਸੈਨੇਟਰੀ ਦੀ ਦੁਕਾਨ ਨੂੰ ਲੱਗੀ ਅੱਗ
Tuesday, Dec 25, 2018 - 01:57 AM (IST)
ਸੁਨਾਮ, ਊਧਮ ਸਿੰਘ ਵਾਲਾ, (ਮੰਗਲਾ)- ਬੱਸ ਸਟੈਂਡ ਨਜ਼ਦੀਕ ਗਰਗ ਸੇਲਜ਼ ਕਾਰਪੋਰੇਸ਼ਨ ਸੈਨੇਟਰੀ ਦੀ ਦੁਕਾਨ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਦੁਕਾਨ ਦੇ ਮਾਲਕ ਰਾਜਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸ਼ਾਮ ਨੂੰ 6 ਵਜੇ ਦੁਕਾਨ ਬੰਦ ਕਰ ਕੇ ਗਏ ਸੀ, ਰਾਤ ਨੂੰ 2 ਕੁ ਵਜੇ ਗੁਆਂਢੀਆਂ ਵਲੋਂ ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ। ਅਸੀਂ ਉਸੇ ਵੇਲੇ ਫਾਇਰ ਬ੍ਰਿਗੇਡ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ ਅਤੇ ਖੁਦ ਦੁਕਾਨ ’ਤੇ ਪਹੁੰਚੇ। ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਸਹਾਇਤਾ ਨਾਲ ਅੱਗ ਨੂੰ ਅੱਗੇ ਵਧਣ ਤੋਂ ਰੋਕ ਕੇ ਕਾਬੂ ਪਾ ਲਿਆ ਗਿਆ। ਉਸ ਨੇ ਦੱਸਿਆ ਕਿ ਉਨ੍ਹਾਂ ਦਾ ਤਕਰੀਬਨ 5-6 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।
