ਨਕਾਬਪੋਸ਼ ਲੁਟੇਰਿਆਂ ਨੇ ਲੁੱਟ ਦੀ ਕੋਸ਼ਿਸ਼ ਕਰਦੇ ਹੋਏ ਦੁਕਾਨਦਾਰ ’ਤੇ ਚਲਾਈ ਗੋਲੀ

01/21/2020 2:31:57 PM

ਫ਼ਤਹਿਗੜ੍ਹ ਸਹਿਬ (ਵਿਪਨ) - ਫ਼ਤਹਿਗੜ੍ਹ ਸਹਿਬ ’ਚ ਪੈਂਦੇ ਸਰਹੰਦ ਮੰਡੀ ਓਵਰਬਿ੍ਜ ਨੇੜੇ ਸਥਿਤ ਰਾਜਨ ਇੰਟਰਪ੍ਰੈਜ ਕਰਿਆਨਾ ਹੋਲਸੇਲ ਦੀ ਦੁਕਾਨ ’ਤੇ ਬੀਤੀ ਰਾਤ ਨਕਾਬਪੋਸ਼ ਲੁਟੇਰਿਆਂ ਵਲੋਂ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਲੁੱਟ ਕਰਨ ਆਏ ਲੁਟੇਰਿਆਂ ਨੇ ਦੁਕਾਨ ਦੇ ਮਾਲਕ ਅਸ਼ੋਕ ਕੁਮਾਰ ’ਤੇ ਗੋਲੀ ਦਾਗ ਦਿੱਤੀ, ਜਿਸ ਕਾਰਨ ਉਹ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ। ਦੂਜੇ ਪਾਸੇ ਮੌਕੇ ’ਤੇ ਪੁੱਜੇ ਫ਼ਤਹਿਗੜ੍ਹ ਸਾਹਿਬ ਪੁਲਸ ਦੇ ਡੀ.ਐੱਸ.ਪੀ. ਨੇ ਕਿਹਾ ਕਿ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। 

ਜ਼ਖਮੀ ਅਸ਼ੋਕ ਕੁਮਾਰ ਦੇ ਮੁੰਡੇ ਰਾਜਨ ਕੁਮਾਰ ਦੱਸਿਆ ਕਿ ਸੋਮਵਾਰ ਦੀ ਰਾਤ ਨੌਕਰ ਵਿਸ਼ਨੂੰ ਕੁਮਾਰ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ’ਤੇ 3 ਨਕਾਬਪੋਸ਼ ਲੁਟੇਰੇ ਆਏ, ਜਿਨ੍ਹਾਂ ਨੇ ਉਨ੍ਹਾਂ ਤੋਂ ਪੈਸੇ ਦੀ ਮੰਗ ਕੀਤੀ। ਪੈਸੇ ਨਾ ਦੇਣ ’ਤੇ ਲੁਟੇਰਿਆਂ ਨੇ ਉਸ ਦੇ ਪਿਤਾ ਨੂੰ ਗੋਲੀ ਮਾਰ ਦਿੱਤੀ। ਫੋਨ ਸੁਣਨ ਤੋਂ ਬਾਅਦ ਜਦੋਂ ਉਹ ਉਥੇ ਪੁੱਜਾ ਤਾਂ ਉਸ ਦੇ ਪਿਤਾ ਹੱਥ ’ਤੇ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਪਏ ਸਨ।


rajwinder kaur

Content Editor

Related News