ਮੋਬਾਇਲਾਂ ਦੀ ਦੁਕਾਨ ’ਚੋਂ ਇਕ ਲੱਖ ਦਾ ਸਾਮਾਨ ਚੋਰੀ

12/09/2018 11:44:00 PM

ਮਲੋਟ, (ਜੁਨੇਜਾ)- ਪਿੰਡ ਮੋਹਲਾਂ ਵਿਖੇ ਅਣਪਛਾਤੇ ਵਿਅਕਤੀ ਮੋਬਾਇਲਾਂ ਦੀ ਦੁਕਾਨ ਨੂੰ ਨਿਸ਼ਾਨਾਂ ਬਣਾ ਕੇ ਇਕ ਲੱਖ ਰੁਪਏ ਦਾ ਸਾਮਾਨ ਚੋਰੀ ਕਰ ਕੇ ਲੈ ਗਏ। ਥਾਣਾ ਕਬਰਵਾਲਾ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੁਕਾਨਦਾਰ ਮੋਹਿਤ ਕੁਮਾਰ ਪੁੱਤਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਵਿਚ ਅਣਪਛਾਤੇ ਵਿਅਕਤੀਆਂ ਨੇ ਦਾਖਲ ਹੋ ਕਿ ਦੁਕਾਨ ਵਿਚ ਪਿਆ ਇਨਵਰਟਰ ਬੈਟਰਾ, 2 ਕੈਮਰਾ ਅਸੈਸਰੀ ਅਤੇ 5 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਕਿਹਾ ਕਿ ਚੋਰਾਂ ਵੱਲੋਂ ਚੋਰੀ ਕੀਤੇ ਸਾਮਾਨ ਦੀ ਕੀਮਤ ਲੱਖ ਰੁਪਏ ਹੈ।  ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਚੋਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।


Related News