ਚੋਰਾਂ ਨੇ ਇਲੈਕਟ੍ਰੋਨਿਕ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

12/12/2018 3:40:44 AM

ਜਲਾਲਾਬਾਦ, (ਨਿਖੰਜ)– ਮੰਡੀ ਰੋਡ਼ਾਂਵਾਲੀ ਦੇ ਪੇਂਡੂ ਖੇਤਰ ’ਚ ਦਿਨੋ-ਦਿਨ ਚੋਰੀਆਂ ਦੀਆਂ ਵਾਰਦਾਤਾਂ ’ਚ ਵਾਧਾ ਹੋ ਰਿਹਾ ਹੈ ਅਤੇ ਪੁਲਸ ਦੇ ਹੱਥ ਅੱਜ  ਵੀ ਖਾਲੀ ਹਨ। ਸੋਮਵਾਰ ਦੀ ਅੱਧੀ ਰਾਤ ਨੂੰ ਚੋਰਾਂ ਵੱਲੋਂ ਰੇਲਵੇ ਫਾਟਕ ਦੇ ਨਜ਼ਦੀਕ ਗੁਰੂ ਨਾਨਕ ਇਲੈਕਟ੍ਰੋਨਿਕ ਵਰਕਸ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾਂ ਰੁਪਏ ਦੇ ਕੀਮਤੀ ਸਾਮਾਨ ’ਤੇ ਹੱਥ ਸਾਫ ਕੀਤਾ ਗਿਆ ਹੈ। ਜਾਣਕਾਰੀ ਦਿੰਦਿਅਾਂ ਪੀਡ਼ਤ ਦੁਕਾਨਦਾਰ ਸਤਨਾਮ ਦਾਸ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਵੱਲੋਂ ਉਨ੍ਹਾਂ ਦੀ ਦੁਕਾਨ ਦਾ ਸਟਰ ਤੋਡ਼ ਕੇ ਦੁਕਾਨ ਅੰਦਰੋਂ ਤਾਂਬਾ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ ਹੈ, ਜਿਸ ਦੀ ਕੀਮਤ ਲਗਭਗ 16 ਹਜ਼ਾਰ ਰੁਪਏ ਦੇ  ਕਰੀਬ ਬਣਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ  ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। 2 ਦਿਨ ਪਹਿਲਾਂ ਵੀ ਮੰਡੀ ਰੋਡ਼ਾਂਵਾਲੀ ਦੇ ਖੁਡ਼ੰਜ ਰੋਡ ’ਤੇ ਸਥਿਤ ਸੰਧੂ ਟਾਈਲ ਐਂਡ ਮਾਰਬਲਜ਼ ’ਚੋਂ ਚੋਰਾਂ ਵੱਲੋਂ ਰਾਤ ਨੂੰ ਇਕ ਐੱਲ. ਸੀ. ਡੀ. ਅਤੇ ਰਾਸੀਵਰ ਚੋਰੀ ਕਰ ਲਿਆ ਗਿਆ, ਜਿਸ ਦਾ ਅਜੇ ਤੱਕ ਪੁਲਸ ਨੂੰ ਕੋਈ ਵੀ ਸੁਰਾਗ ਨਹੀਂ ਲੱਗਾ ਹੈ। ਮੰਡੀ ਰੋਡ਼ਾਂਵਾਲੀ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ’ਚ ਵਾਪਰ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਕਾਰਨ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਲਾਕੇ ਦੇ ਲੋਕਾਂ ਨੇ ਜ਼ਿਲਾ ਫਾਜ਼ਿਲਕਾ ਦੇ ਸੀਨੀਅਰ ਪੁਲਸ ਕਪਤਾਨ ਡਾ. ਕੇਤਨ ਬਲੀ ਰਾਮ ਪਾਟਿਲ ਤੋਂ ਮੰਗ ਕੀਤੀ ਹੈ ਕਿ ਮੰਡੀ ਰੋਡ਼ਾਂਵਾਲੀ ’ਚ ਪੁਲਸ ਦੀ ਗਸ਼ਤ ਤੇਜ਼ ਕੀਤੀ ਜਾਵੇ ਤਾਂ ਕਿ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ’ਤੇ ਠੱਲ੍ਹ ਪੈ ਸਕੇ। 


KamalJeet Singh

Content Editor

Related News