ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ

05/18/2020 5:04:03 PM

ਬੁਢਲਾਡਾ(ਬਾਂਸਲ) : ਸਥਾਨਕ ਸ਼ਹਿਰ ਦੇ ਭੀਖੀ ਰੋਡ 'ਤੇ ਓਵਰਬ੍ਰਿਜ ਦੇ ਨਜ਼ਦੀਕ ਮੋਟਰਸਾਈਕਲ ਸਪੇਅਰ ਪਾਰਟਸ ਦੀ ਦੁਕਾਨ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਿਊ ਸ਼ਾਇਨ ਮੋਟਰਸਾਈਕਲ ਸਪੇਅਰ ਪਾਰਟਸ  ਦੁਕਾਨ ਦੇ ਮਾਲਕ ਸੁਖਦੇਵ ਸਿੰਘ ਅਤੇ ਹਰਚਰਨ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅੱਠ ਵਜੇ ਦੇ ਕਰੀਬ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਵਸਨੀਕਾਂ ਨੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਨੇ ਦੱਸਿਆ ਕਿ ਦੁਕਾਨ 'ਚ ਬਿਜਲੀ ਸਰਕਟ ਦੇ ਕਾਰਨ ਅੱਗ ਲੱਗ ਗਈ। ਜਿਸ ਕਾਰਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਨਸ਼ਟ ਹੋ ਗਿਆ ਹੈ। ਅੱਗ ਇੰਨੀ ਜ਼ਬਰਦਸਤ ਸੀ ਕਿ ਲੋਕਾਂ ਨੇ ਬਹੁਤ ਮੁਸ਼ਕਿਲ ਦੇ ਨਾਲ ਅੱਗ  'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਨਾਲ ਮੋਬਾਇਲ ਤੇਲ,  ਮੋਟਰਸਾਈਕਲ ਸਪੇਅਰ ਪਾਰਟਸ ਦਾ ਲੱਗਭੱਗ ਤਿੰਨ ਲੱਖ ਦੇ ਕਰੀਬ ਦਾ ਨੁਕਸਾਨ ਹੋਇਆ ਹੈ। ਸਥਾਨਕ ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਮੰਗ ਕੀਤੀ ਕਿ ਕਰੋਨਾ ਵਾਇਰਸ ਦੇ ਚੱਲਦਿਆਂ ਇੱਕ ਪਾਸੇ ਤਾਂ ਦੁਕਾਨਾਂ ਬੰਦ ਪਈਆਂ ਅਤੇ ਦੂਸਰੇ ਪਾਸੇ ਦੁਕਾਨਦਾਰ ਦੇ ਹੋਏ ਇਸ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ।

 


Harinder Kaur

Content Editor

Related News