ਦੁਖਦਾਇਕ ਖ਼ਬਰ: ਦੁਕਾਨ ''ਚ ਅਚਾਨਕ ਲੱਗੀ ਅੱਗ ਕਾਰਨ ਧੂੰਏ ''ਚ ਦਮ ਘੁਟਣ ਨਾਲ ਨੌਜਵਾਨ ਦੀ ਮੌਤ
Wednesday, Oct 28, 2020 - 06:04 PM (IST)
ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ ਵਿਖੇ ਘੜੀਆਂ ਦੀ ਦੁਕਾਨ ਕਰਦੇ ਇਕ ਨੌਜਵਾਨ ਦੀ ਦਿੱਲੀ ਵਿਖੇ ਇਕ ਦੁਕਾਨ 'ਚ ਅੱਗ ਲੱਗਣ ਦੀ ਵਾਪਰੀ ਘਟਨਾ 'ਚ ਦਮ ਘੁੱਟਣ ਕਾਰਨ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ।
ਇਹ ਵੀ ਪੜ੍ਹੋ:ਪਰਿਵਾਰ ਸਮੇਤ ਖ਼ੁਦਕੁਸ਼ੀ ਕਰਨ ਵਾਲੇ ਗਰਗ ਦਾ ਸੁਸਾਇਡ ਨੋਟ ਹੋਇਆ ਵਾਇਰਲ,ਸਾਹਮਣੇ ਆਏ ਹੈਰਾਨੀਜਨਕ ਤੱਥ
ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ ਵਿਖੇ ਸਥਿਤ ਖੋਸਲਾ ਵਾਂਚ ਕੰਪਨੀ ਦਾ ਮਾਲਕ ਜਤਿੰਦਰ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਦਸ਼ਮੇਸ਼ ਨਗਰ ਭਵਾਨੀਗੜ੍ਹ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਬੀਤੇ ਦਿਨ ਦਿੱਲੀ ਵਿਖੇ ਆਪਣੀ ਦੁਕਾਨ ਲਈ ਘੜੀਆ, ਵਾਲ ਕਲਾਕ ਅਤੇ ਹੋਰ ਸਾਮਾਨ ਲੈਣ ਲਈ ਗਿਆ ਸੀ।
ਇਹ ਵੀ ਪੜ੍ਹੋ: ਗੈਂਗਸਟਰਾਂ ਨਾਲ ਤਾਰਾਂ ਜੁੜਨ ਕਾਰਨ 'ਮਲੋਟ' ਮੁੜ ਸੁਰਖ਼ੀਆਂ 'ਚ, ਇਹ ਘਟਨਾਵਾਂ ਬਣੀਆਂ ਚਰਚਾ ਦਾ ਵਿਸ਼ਾ
ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਦਿੱਲੀ ਦੀ ਇਕ ਮਾਰਕਿਟ 'ਚ ਜਦੋਂ ਜਤਿੰਦਰ ਕੁਮਾਰ ਖੋਸਲਾ ਆਪਣੀ ਦੁਕਾਨ ਲਈ ਸਾਮਾਨ ਖਰੀਦ ਰਿਹਾ ਸੀ ਤਾਂ ਦੁਕਾਨ ਦੀ ਹੇਠਲੀ ਮੰਜਿਲ 'ਚ ਅੱਗ ਲੱਗ ਗਈ ਅਤੇ ਅੱਗ ਕਾਰਨ ਉਪਰਲੀ ਮੰਜਿਲ 'ਤੇ ਲੱਗੇ ਏ.ਸੀ ਕਾਰਨ ਧੂੰਆਂ ਉਪਰਲੀ ਮੰਜਿਲ 'ਚ ਭਰ ਗਿਆ ਜਿਸ ਕਾਰਨ ਇਥੇ ਦਮ ਘੁੱਟਣ ਕਾਰਨ ਜਤਿੰਦਰ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਇਸ ਘਟਨਾ ਸਮੇਂ ਦੁਕਾਨ ਦੀ ਇਸ ਮੰਜਿਲ ਉਪਰ ਜਤਿੰਦਰ ਕੁਮਾਰ ਸਮੇਤ 4 ਵਿਅਕਤੀ ਮੌਜੂਦ ਸਨ। ਜਿਨ੍ਹਾਂ 'ਚ ਦੋ ਵਿਅਕਤੀਆਂ ਨੇ ਏ.ਸੀ. ਨੂੰ ਪੱਟ ਕੇ ਆਪਣੀ ਜਾਨ ਬਚਾਉਣ ਲਈ ਉਪਰੋਂ ਹੇਠਾਂ ਛਾਲ ਮਾਰ ਦਿੱਤੀ ਅਤੇ ਉਹ ਹੇਠਾਂ ਡਿੱਗਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਜਦੋਂ ਕਿ ਜਤਿੰਦਰ ਕੁਮਾਰ ਅਤੇ ਇਕ ਹੋਰ ਵਿਅਕਤੀ ਦੀ ਧੂੰਏ ਕਾਰਨ ਦਮ ਘੁੱਟਣ ਕਾਰਨ ਮੌਤ ਹੋ ਗਈ।ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਸ਼ਹਿਰ ਅਤੇ ਪੂਰੇ ਇਲਾਕੇ 'ਚ ਭਾਰੀ ਸੋਗ ਦੀ ਲਹਿਰ ਪਾਈ ਗਈ।
ਇਹ ਵੀ ਪੜ੍ਹੋ: ਫਾਜ਼ਿਲਕਾ: ਅਧਿਆਪਕਾਂ ਦੇ ਕੋਰੋਨਾ ਪਾਜ਼ੇਟਿਵ ਆਉਣ 'ਤੇ ਮਚੀ ਹਫੜਾ ਦਫੜੀ, 2 ਸਕੂਲ ਕੀਤੇ ਗਏ ਬੰਦ