ਆੜ੍ਹਤੀ ਦੀ ਦੁਕਾਨ ਵਿੱਚ ਹੋਈ ਚੋਰੀ, ਪੁਲਸ ਨੇ ਕੀਤਾ ਮਾਮਲਾ ਦਰਜ

Monday, Sep 16, 2024 - 06:37 PM (IST)

ਆੜ੍ਹਤੀ ਦੀ ਦੁਕਾਨ ਵਿੱਚ ਹੋਈ ਚੋਰੀ, ਪੁਲਸ ਨੇ ਕੀਤਾ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ’ਚ ਆੜ੍ਹਤੀ ਐਸੋਸੀਏਸ਼ਨ ਫਿਰੋਜ਼ਪੁਰ ਸ਼ਹਿਰ ਦੇ ਪ੍ਰਧਾਨ ਤਿਲਕ ਰਾਜ ਦੀ ਦੁਕਾਨ ਵਿੱਚ ਹੋਈ ਚੋਰੀ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਉਨ੍ਹਾ ਦੇ ਬੇਟੇ ਸੁਨੀਲ ਕੁਮਾਰ ਵਾਸੀ ਕ੍ਰਿਸ਼ਨਾ ਨਗਰੀ ਫਿਰੋਜ਼ਪੁਰ ਸ਼ਹਿਰ ਵੱਲੋਂ ਦਿੱਤੀ ਸ਼ਿਕਾਇਤ ਅਤੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਸਕੂਲ ਬੱਸ ਦੀ ਸਵਿੱਫਟ ਕਾਰ ਨਾਲ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜੰਗ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਆੜ੍ਹਤੀ ਸੁਨੀਲ ਕੁਮਾਰ ਨੇ ਦੱਸਿਆ ਹੈ ਕਿ ਚੋਰ ਕੰਧ ਤੋੜ ਕੇ ਦੁਕਾਨ ਅੰਦਰ ਦਾਖ਼ਲ ਹੋਏ ਅਤੇ ਦੁਕਾਨ ’ਚੋਂ ਏ. ਸੀ, ਇਕ ਛੱਤ ਵਾਲਾ ਪੱਖਾ, ਬੈਟਰੀ ਅਤੇ ਇਨਵਰਟਰ, ਜਨਰੇਟਰ ਦਾ ਅਲਟਰਨੇਟਰ, ਬਿਜਲੀ ਦੀ ਸਾਰੀ ਫਿਟਿੰਗ, ਤਾਰਾਂ, ਐਲੂਮੀਨੀਅਮ ਦੀਆਂ 4 ਚੁਗਾਠਾਂ, 4 ਐਲੂਮੀਨੀਅਮ ਦੇ ਦਰਵਾਜ਼ੇ ਅਤੇ ਸੇਫ ਦਾ ਤਾਲਾ ਤੋੜ ਕੇ ਉਸ ਵਿਚੋਂ ਆੜ੍ਹਤੀ ਨਾਲ ਸਬੰਧਤ ਸਾਰਾ ਰਿਕਾਰਡ ਆਦਿ ਸਮਾਨ ਚੋਰੀ ਕਰਕੇ ਲੈ ਗਏ, ਜਿਸ ਦੀ ਕੀਮਤ ਲੱਖਾਂ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਚੋਰਾਂ ਨੂੰ ਫਡ਼ਨ ਲਈ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲ ਰਹੀ ਹੈ।        

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਪਹਿਲੀ ਵਾਰ ਵਿਖਾਇਆ ਪੁੱਤਰ ਦਾ ਚਿਹਰਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News