ਦੁਕਾਨਦਾਰ ਕੋਲੋਂ 55 ਹਜ਼ਾਰ ਦੀ ਨਗਦੀ ਲੁੱਟੀ, 2 ਅਣਪਛਾਤੇ ਲੁਟੇਰਿਆਂ ਦੀ ਭਾਲ ''ਚ ਪੁਲਸ

Thursday, Jul 23, 2026 - 05:57 PM (IST)

ਦੁਕਾਨਦਾਰ ਕੋਲੋਂ 55 ਹਜ਼ਾਰ ਦੀ ਨਗਦੀ ਲੁੱਟੀ, 2 ਅਣਪਛਾਤੇ ਲੁਟੇਰਿਆਂ ਦੀ ਭਾਲ ''ਚ ਪੁਲਸ

ਜ਼ੀਰਾ (ਗੁਰਮੇਲ ਸੇਖਵਾਂ) : ਕਿਰਿਆਨਾ ਦੁਕਾਨ ਕਰਨ ਵਾਲੇ ਦੁਕਾਨਦਾਰ ਤੋਂ 2 ਲੁਟੇਰਿਆਂ ਵੱਲੋਂ ਨਗਦੀ ਖੋਹ ਕੇ ਲੈ ਜਾਣ ਦੇ ਮਾਮਲੇ ਵਿਚ ਥਾਣਾ ਜ਼ੀਰਾ ਸਿਟੀ ਦੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜ਼ੀਰਾ ਦੇ ਏ.ਐਸ.ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ਵਿਚ ਸ਼ਿਕਾਇਤਕਰਤਾ ਵੇਦ ਪ੍ਰਕਾਸ਼ ਪੁੱਤਰ ਬਨਾਰਸੀ ਦਾਸ ਵਾਸੀ ਮੁਹੱਲਾ ਕੰਬੋਆ ਵਾਲਾ ਜ਼ੀਰਾ ਨੇ ਦੱਸਿਆ ਕਿ ਜਦੋਂ ਉਹ ਆਪਣੀ ਕਿਰਿਆਨਾ ਦੁਕਾਨ ਬੰਦ ਕਰਕੇ ਪੈਦਲ ਆਪਣੇ ਘਰ ਜਾ ਰਿਹਾ ਸੀ ਤਾਂ ਉਸਦੇ ਕੋਲ 55 ਹਜ਼ਾਰ ਰੁਪਏ ਦੀ ਰਾਸ਼ੀ ਸੀ।

ਪੀੜਤ ਨੇ ਦੱਸਿਆ ਕਿ ਅਚਾਨਕ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਆਏ ਅਤੇ ਝਪਟਾ ਮਾਰ ਕੇ ਉਸਤੋਂ 55 ਹਜ਼ਾਰ ਰੁਪਏ ਦੀ ਰਾਸ਼ੀ ਖੋਹ ਕੇ ਉੱਥੋਂ ਫਰਾਰ ਹੋ ਗਏ। ਲਖਵੀਰ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।


author

Gurminder Singh

Content Editor

Related News