ਮੁਲਾਜ਼ਮਾਂ ਨੂੰ ਘਰ ਛੱਡਣ ਜਾ ਰਹੇ ਦੁਕਾਨਦਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕੀਤੀ ਲੁੱਟਖੋਹ
Sunday, Aug 10, 2025 - 01:20 PM (IST)

ਮੋਗਾ (ਕਸ਼ਿਸ਼)- ਮੋਗਾ ਸ਼ਹਿਰ 'ਚ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਚੋਰਾਂ ਨੂੰ ਪੁਲਸ ਦਾ ਖ਼ੌਫ਼ ਅਤੇ ਨਾ ਹੀ ਸੀ. ਸੀ. ਟੀ. ਵੀ. ਕੈਮਰਿਆਂ ਦਾ ਡਰ ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। ਇਥੇ ਇਕ ਚਾਹ ਦਾ ਕੰਮ ਕਰਨ ਵਾਲਾ ਦੁਕਾਨਦਾਰ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਆਪਣੀ ਦੁਕਾਨ ਬੰਦ ਕਰਕੇ ਆਪਣੀ ਦੁਕਾਨ 'ਤੇ ਲੱਗੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਘਰ ਛੱਡਣ ਜਾ ਰਿਹਾ ਸੀ ਜਦੋਂ ਦੁਕਾਨਦਾਰ ਆਪਣੇ ਮੁਲਾਜ਼ਮਾਂ ਨੂੰ ਛੱਡ ਕੇ ਆਪਣੇ ਘਰ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿੱਚ ਨਿਗਾਹਾ ਰੋਡ 'ਤੇ ਦੋ ਵਿਅਕਤੀਆਂ ਨੇ ਉਸ ਨੂੰ ਰੋਕਿਆ ਤਾਂ ਉਨ੍ਹਾਂ ਨੇ ਦੋ ਹੋਰ ਵਿਅਕਤੀਆਂ ਨੂੰ ਇਸ਼ਾਰਾ ਕਰਕੇ ਬੁਲਾਇਆ ਜਾਂਦਾ ਹੈ ਤਾਂ ਉਹ ਵਿਅਕਤੀ ਦੁਕਾਨਦਾਰ ਇੰਦਰਜੀਤ ਸਿੰਘ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਦੇ ਹਨ ਅਤੇ ਉਸ ਕੋਲੋਂ ਨਕਦੀ ਇਕ ਮੋਬਾਇਲ ਫੋਨ ਇਕ ਐਕਟਿਵਾ ਸਕੂਟੀ ਅਤੇ ਚਾਂਦੀ ਦਾ ਕੜਾ ਖੋਹ ਕੇ ਲੁਟੇਰੇ ਫਰਾਰ ਹੋ ਜਾਂਦੇ ਹਨ। ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਪਰ ਜੇਕਰ ਪੁਲਸ ਪ੍ਰਸ਼ਾਸਨ ਦੀ ਗੱਲ ਕਰੀਏ ਤਾਂ ਪੁਲਸ ਪ੍ਰਸ਼ਾਸਨ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਰੋਜ਼ ਰਾਤ ਨੂੰ ਸ਼ਹਿਰ ਦੇ 'ਚ ਹਰ ਇੰਟਰੀ ਪੁਆਇੰਟ 'ਤੇ ਨਾਕਾਬੰਦੀ ਕੀਤੀ ਜਾਂਦੀ ਹੈ ਅਤੇ ਰਾਤ ਨੂੰ ਪੀ. ਸੀ. ਆਰ. ਤਾਇਨਾਤ ਰਹਿੰਦੀ ਹੈ ਪਰ ਇਹ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ:ਪੰਜਾਬ 'ਚ ਲੱਗੇ ਹਾਈਟੈੱਕ ਨਾਕੇ! ਵਧਾਈ ਗਈ ਸੁਰੱਖਿਆ, ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਗਏ ਸੀਲ
ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਇੰਦਰਜੀਤ ਸਿੰਘ ਨੇ ਕਿਹਾ ਕਿ ਉਸ ਦੀ ਮੇਨ ਬਾਜ਼ਾਰ ਵਿੱਚ ਚਾਹ ਦੀ ਦੁਕਾਨ ਹੈ ਅਤੇ ਉਹ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਸਾਡੇ ਨੋ ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਆਪਣੇ ਮੁਲਾਜ਼ਮਾ ਨੂੰ ਬਹੋਨਾ ਚੌਂਕ ਵਿੱਚ ਛੱਡਣ ਜਾ ਰਿਹਾ ਸੀ ਤਾਂ ਜਦੋਂ ਉਹ ਆਪਣੇ ਮੁਲਾਜ਼ਮਾਂ ਨੂੰ ਛੱਡ ਕੇ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਨਿਗਾਹਾ ਰੋਡ 'ਤੇ ਸਪੀਡ ਬਰੇਕਰ ਬਣਿਆ ਸੀ ਤਾਂ ਉਸ ਨੂੰ ਲੱਗਿਆ ਕਿ ਮੇਰੀ ਸਕੂਟਰੀ ਪੈਂਚਰ ਹੋ ਗਈ ਜਦ ਉਸ ਨੇ ਰੋਕ ਕੇ ਆਪਣੀ ਸਕੂਟਰੀ ਚੈੱਕ ਕੀਤੀ ਤਾਂ ਉਸੇ ਵਕਤ ਦੋ ਬੰਦੇ ਆ ਰਹੇ ਸਨ, ਜਿਨ੍ਹਾਂ ਨੇ ਇੰਦਰਜੀਤ ਸਿੰਘ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੇ ਆਪਣੇ ਦੋ ਸਾਥੀਆਂ ਨੂੰ ਹੋਰ ਬੁਲਾ ਲਿਆ ਅਤੇ ਆਉਂਦਿਆਂ ਮੇਰੇ ਗਲੇ ਨੂੰ ਹੱਥ ਪਾਇਆ ਅਤੇ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੇਰੀ ਜੇਬ ਦੇ ਵਿੱਚ ਕਰੀਬ 12 ਹਜ਼ਾਰ ਦੀ ਨਕਦੀ ਇਕ ਮੋਬਾਇਲ ਫੋਨ, ਇਕ ਐਕਟਿਵਾ ਸਕੂਟੀ ਅਤੇ ਇਕ ਚਾਂਦੀ ਦਾ ਕੜਾ ਖੋ ਕੇ ਫਰਾਰ ਹੋ ਗਏ। ਮੈਂ ਬੜੀ ਮਸ਼ੱਕਤ ਨਾਲ ਆਪਣੇ ਘਰ ਪਹੁੰਚਿਆ ਅਤੇ ਇਹ ਸਾਰੀ ਘਟਨਾ ਆਪਣੇ ਭਰਾ ਨੂੰ ਦੱਸੀ ਜਿਸ ਤੋਂ ਬਾਅਦ ਅਸੀਂ ਪੁਲਸ ਥਾਣੇ ਪਹੁੰਚੇ ਅਤੇ ਇਹ ਸਾਰੀ ਗੱਲਬਾਤ ਪੁਲਸ ਨਾਲ ਸਾਂਝੀ ਕੀਤੀ। ਪੁਲਸ ਨੇ ਵੀ ਮੌਕੇ 'ਤੇ ਪਹੁੰਚ ਕੇ ਸੀ. ਸੀ. ਟੀ. ਵੀ. ਨੂੰ ਖੰਗਾਲਿਆ ਅਤੇ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ
ਇਥੇ ਹੀ ਦੂਜੇ ਪਾਸੇ ਥਾਣਾ ਸਿਟੀ ਦੇ ਐੱਸ. ਐੱਚ. ਓ. ਗੁਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇਕ ਇੰਦਰਜੀਤ ਸਿੰਘ ਨਾਮ ਦਾ ਵਿਅਕਤੀ ਜੋਕਿ ਮੇਨ ਬਾਜ਼ਾਰ ਵਿੱਚ ਚਾਹ ਦਾ ਕੰਮ ਕਰਦਾ ਹੈ ਉਹ ਦੇਰ ਰਾਤ ਆਪਣੇ ਮੁਲਾਜ਼ਮਾਂ ਨੂੰ ਘਰ ਛੱਡਣ ਜਾ ਰਿਹਾ ਸੀ ਤਾਂ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਨਾਲ ਲੁੱਟਖੋਹ ਕੀਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਦੋਸ਼ੀਆਂ ਦੀ ਸ਼ਨਾਖਤ ਕਰ ਲਈ ਗਈ ਹੈ ਜਲਦ ਹੀ ਉਨ੍ਹਾਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਬਦਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e