ਦਿਨ-ਦਿਹਾੜੇ ਲੁਟੇਰਿਆਂ ਦੀ ਵਾਰਦਾਤ, ਦੁਕਾਨਦਾਰ ਦੇ ਮੱਥੇ ''ਤੇ ਪਿਸਤੌਲ ਰੱਖ ਲੁੱਟ ਲਈ ਨਕਦੀ
Saturday, Sep 06, 2025 - 05:48 PM (IST)

ਬਠਿੰਡਾ (ਵਿਜੇ ਵਰਮਾ)- ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ 'ਚ ਸ਼ਨੀਵਾਰ ਸਵੇਰੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਤਿੰਨ ਨਕਾਬਪੋਸ਼ ਲੁਟੇਰੇ ਦਿਨ-ਦਿਹਾੜੇ ਇੱਕ ਦੁਕਾਨ ਵਿਚ ਦਾਖਲ ਹੋਏ ਅਤੇ ਦੁਕਾਨਦਾਰ ਦੇ ਮੱਥੇ 'ਤੇ ਪਿਸਤੌਲ ਰੱਖ ਕੇ ਕੈਸ਼ਬੈਕ ਵਿੱਚੋਂ ਨਕਦੀ ਲੁੱਟ ਲਈ। ਇਹ ਘਟਨਾ ਇੰਨੀ ਜਲਦੀ ਵਾਪਰੀ ਕਿ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ-ਰੇਵਲੇ ਵਿਭਾਗ ਦਾ ਵੱਡਾ ਐਲਾਨ, ਤਿਉਹਾਰਾਂ ਦੇ ਮੱਦੇਨਜ਼ਰ ਯਾਤਰੀਆਂ ਲਈ ਚਲਾਈਆਂ ਵਿਸ਼ੇਸ਼ ਟਰੇਨਾਂ
ਜਾਣਕਾਰੀ ਅਨੁਸਾਰ ਦੁਕਾਨਦਾਰ ਨਰੇਸ਼ ਕੁਮਾਰ ਆਪਣੀ ਦੁਕਾਨ ਖੋਲ੍ਹ ਰਿਹਾ ਸੀ ਕਿ ਅਚਾਨਕ ਤਿੰਨ ਨੌਜਵਾਨ ਅੰਦਰ ਦਾਖਲ ਹੋਏ। ਉਨ੍ਹਾਂ ਵਿੱਚੋਂ ਇੱਕ ਨੇ ਸਿੱਧਾ ਨਰੇਸ਼ ਦੇ ਮੱਥੇ 'ਤੇ ਪਿਸਤੌਲ ਤਾਣ ਦਿੱਤੀ ਅਤੇ ਨਕਦੀ ਖੋਹ ਲਈ। ਜਦੋਂ ਲੁਟੇਰੇ ਮੌਕੇ ਤੋਂ ਭੱਜਣ ਲੱਗੇ ਤਾਂ ਨਰੇਸ਼ ਨੇ ਰੌਲਾ ਪਾਇਆ। ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕ ਭੱਜੇ ਅਤੇ ਹਿੰਮਤ ਦਿਖਾਉਂਦੇ ਹੋਏ ਇੱਕ ਦੋਸ਼ੀ ਨੂੰ ਫੜ ਲਿਆ। ਗ੍ਰਿਫ਼ਤਾਰ ਕੀਤੇ ਗਏ ਲੁਟੇਰੇ ਦੀ ਪਛਾਣ ਲਖਵੀਰ ਸਿੰਘ ਵਜੋਂ ਹੋਈ ਹੈ। ਉਸਦੇ ਦੋ ਸਾਥੀ ਭੀੜ ਦਾ ਫਾਇਦਾ ਉਠਾ ਕੇ ਭੱਜ ਗਏ।
ਇਹ ਵੀ ਪੜ੍ਹੋ-ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ
ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ। ਚੌਕੀ ਵਰਧਮਾਨ ਇੰਚਾਰਜ ਰਾਜਵੀਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਦੋ ਲੁਟੇਰਿਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਦਿਨ-ਦਿਹਾੜੇ ਵਾਪਰੀ ਇਸ ਘਟਨਾ ਤੋਂ ਲੋਕ ਹੈਰਾਨ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8