ਦੁਕਾਨ ਦੇ ਬਾਹਰ ਸਾਮਾਨ ਰੱਖਣ ਨੂੰ ਲੈ ਕੇ ਭਿੜੇ ਦੁਕਾਨਦਾਰ, ਚੱਲੇ ਇੰਟਾਂ-ਰੋੜੇ ਤੇ ਡਾਂਗਾ
Saturday, Jul 20, 2024 - 03:06 AM (IST)
ਨਵਾਂਗਰਾਓਂ (ਜੋਸ਼ੀ) : ਸ਼ਾਮ ਨੂੰ ਨਵਾਂਗਰਾਓਂ ਦੇ ਮੇਨ ਬਾਜ਼ਾਰ ’ਚ ਦੋ ਦੁਕਾਨਦਾਰਾਂ ਦੇ ਆਪਸ ’ਚ ਭਿੜ ਜਾਣ ਕਾਰਨ ਲੋਕਾਂ ’ਚ ਭਾਜੜ ਮਚ ਗਈ। ਇਸ ਦੌਰਾਨ ਮੌਕੇ ’ਤੇ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ। ਜਾਣਕਾਰੀ ਅਨੁਸਾਰ ਮੇਨ ਬਾਜ਼ਾਰ ’ਚ ਦੋ ਦੁਕਾਨਦਾਰ ਦੁਕਾਨ ਦੇ ਬਾਹਰ ਸਾਮਾਨ ਰੱਖਣ ਨੂੰ ਲੈ ਕੇ ਆਪਸ ’ਚ ਭਿੜ ਗਏ। ਮੌਕੇ ’ਤੇ ਇੱਟਾਂ, ਪੱਥਰ ਤੇ ਡੰਡੇ ਵੀ ਚਲਾਏ ਗਏ।
ਇਸ ਘਟਨਾ ਨੂੰ ਲੈ ਕੇ ਲੋਕਾਂ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਮੌਕੇ ’ਤੇ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਨੇ ਦੋਵਾਂ ਦੁਕਾਨਦਾਰਾਂ ਦੇ ਬਿਆਨ ਦਰਜ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਹੈਰਾਨੀਜਨਕ ਘਟਨਾ- ਘਰੋਂ ਬਿਊਟੀ ਪਾਰਲਰ ਲਈ ਗਈਆਂ ਸਹੇਲੀਆਂ ਸ਼ੱਕੀ ਹਾਲਾਤ 'ਚ ਹੋਈਆਂ ਲਾਪਤਾ
ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਉਮੇਸ਼ ਗੁਲਿਆਣੀ ਨੇ ਦੱਸਿਆ ਕਿ ਦੁਕਾਨ ਦੇ ਬਾਹਰ ਸਾਮਾਨ ਰੱਖਣ ਨੂੰ ਲੈ ਕੇ ਦੋਵਾਂ ਦੁਕਾਨਦਾਰਾਂ ਵਿਚ ਲੜਾਈ ਹੋ ਗਈ। ਨਗਰ ਕੌਂਸਲ ਦੇ ਈ.ਓ. ਤੋਂ ਸਾਡੀ ਮੰਗ ਹੈ ਕਿ ਦੁਕਾਨਾਂ ਦੇ ਬਾਹਰ ਸਾਮਾਨ ਰੱਖਣ ਵਾਲਿਆਂ ’ਤੇ ਕਾਰਵਾਈ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਜਾਣ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।
ਇਹ ਵੀ ਪੜ੍ਹੋ- ਢਾਈ ਸਾਲਾ ਮਾਸੂਮ ਦਾ ਕਤਲ ਕਰ ਬਾਕਸ ਬੈੱਡ 'ਚ ਕਰ'ਤਾ ਸੀ ਬੰਦ, ਅਦਾਲਤ ਨੇ ਕਲਯੁਗੀ ਮਾਂ ਨੂੰ ਸੁਣਾਈ ਮਿਸਾਲੀ ਸਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e