ਸ਼ਾਰਟ ਸਰਕਟ ਕਾਰਨ ਕਣਕ ਦੀ ਪੱਕੀ ਫ਼ਸਲ ਸੜਕੇ ਸਵਾਹ

Sunday, Apr 11, 2021 - 03:23 PM (IST)

ਸ਼ਾਰਟ ਸਰਕਟ ਕਾਰਨ ਕਣਕ ਦੀ ਪੱਕੀ ਫ਼ਸਲ ਸੜਕੇ ਸਵਾਹ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਸ੍ਰੀ ਮੁਕਤਸਰ ਸਾਹਿਬ-ਮਲੋਟ ਰੋਡ ’ਤੇ ਸਥਿਤ ਸੇਤੀਆ ਪੇਪਰ ਮਿੱਲ ਕੋਲ ਅਚਾਨਕ ਸ਼ਾਰਟ ਸਰਕਟ ਕਾਰਨ ਇੱਕ ਖੇਤ ’ਚ ਖੜ੍ਹੀ ਕਣਕ ਦੀ ਪੱਕੀ ਫ਼ਸਲ ਸੜ ਗਈ ਹੈ। ਪੀੜ੍ਹਤ ਕਿਸਾਨ ਪ੍ਰੀਤਮ ਸਿੰਘ ਨੇ ਦੱਸਿਆ ਕਿ ਅੱਜ ਸ਼ਾਰਟ ਸਰਕਟ ਕਾਰਨ ਅਚਾਨਕ ਉਸਦੇ ਖੇਤ ਵਿੱਚ ਅੱਗ ਲੱਗ ਗਈ, ਜਿਸ ਨਾਲ ਡੇਢ ਕਿੱਲ੍ਹਾ ਜ਼ਮੀਨ ’ਚ ਖੜ੍ਹੀ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਸਵਾਹ ਹੋ ਗਈ, ਜਿਸ ਤੋਂ ਬਾਅਦ ਆਸ ਪਾਸ ਦੇ ਲੋਕਾਂ ਨੇ ਤੁਰੰਤ ਫਾਇਰ ਬਿ੍ਰਗੇਡ ਨੂੰ ਸੂਚਿਤ ਕੀਤਾ, ਪਰ ਉਸ ਤੋਂ ਪਹਿਲਾਂ ਹੀ ਲਗਭਗ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਪੀੜ੍ਹਤ ਕਿਸਾਨ ਨੇ ਸਰਕਾਰ ਤੋਂ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ।


author

Shyna

Content Editor

Related News