ਬੱਚਿਆਂ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਕਾਰਨ ਢਾਬੇ ’ਤੇ ਚੱਲੀਆਂ ਗੋਲ਼ੀਆਂ, ਇਕ ਜ਼ਖ਼ਮੀ

Tuesday, Nov 28, 2023 - 12:06 AM (IST)

ਬੱਚਿਆਂ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਕਾਰਨ ਢਾਬੇ ’ਤੇ ਚੱਲੀਆਂ ਗੋਲ਼ੀਆਂ, ਇਕ ਜ਼ਖ਼ਮੀ

ਮੋਗਾ (ਗੋਪੀ ਰਾਊਕੇ, ਕਸ਼ਿਸ਼) : ਕੋਟਕਪੂਰਾ ਬਾਈਪਾਸ ’ਤੇ ਪਿੰਡ ਸਿੰਘਾਂਵਾਲਾ ਨੇੜੇ ਦੇਰ ਸ਼ਾਮ ਪੁਰਾਣੀ ਰੰਜਿਸ਼ ਕਾਰਨ ਗੋਲ਼ੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਸਿਵਲ ਹਸਪਤਾਲ ’ਚ ਦਾਖ਼ਲ ਮਨਜੀਤ ਸਿੰਘ ਉਰਫ਼ ਸੰਨੀ ਨੇ ਦੱਸਿਆ ਕਿ ਉਸ ਦੇ ਦੋਸਤ ਪਿੰਦਰ ਦੀ ਬੱਚਿਆਂ ਨੂੰ ਲੈ ਕੇ ਕੁਝ ਵਿਅਕਤੀਆਂ ਨਾਲ ਪੁਰਾਣੀ ਲੜਾਈ ਚੱਲ ਰਹੀ ਸੀ। ਉਹ ਆਪਣੇ ਦੋਸਤ ਨਾਲ ਪਿੰਡ ਸਿੰਘਾਂਵਾਲਾ ਢਾਬੇ ’ਤੇ ਖਾਣਾ ਖਾਣ ਗਿਆ ਹੋਇਆ ਸੀ ਕਿ ਪਿੰਡ ਸਿੰਘਾਂਵਾਲਾ ਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ’ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ 12 ਬੋਰ ਦੀ ਰਾਈਫਲ ਤੋਂ ਛੱਰੇ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਸ਼ੱਕੀ ਹਾਲਾਤ 'ਚ ਲੜਕੀ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹਾਦਸਾ ਜਾਂ ਖ਼ੁਦਕੁਸ਼ੀ?, ਜਾਂਚ 'ਚ ਜੁਟੀ ਪੁਲਸ

ਐਮਰਜੈਂਸੀ ਸਟਾਫ਼ ਨੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਐੱਸ.ਪੀ. ਅਜੇ ਰਾਜ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਪੀੜਤ ਦੇ ਬਿਆਨ ਲਏ। ਐੱਸ.ਪੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News