ਕਿਰਾਏ ਦਾ ਮਕਾਨ ਖਾਲੀ ਕਰਵਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, 2 ਜ਼ਖਮੀ
Saturday, Sep 24, 2022 - 10:15 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ 'ਚ ਇਕ ਕਿਰਾਏ ਦੇ ਮਕਾਨ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਝਗੜਾ ਹੋਇਆ ਤੇ ਗੋਲੀਆਂ ਚੱਲੀਆਂ। ਇਸ ਲੜਾਈ 'ਚ 2 ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਐੱਚ.ਓ. ਥਾਣਾ ਸਿਟੀ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਕੋਲ 2 ਜ਼ਖਮੀ ਆਏ ਹਨ, ਜੋ ਭਗਤ ਸਿੰਘ ਕਾਲੋਨੀ ਦੇ ਵਸਨੀਕ ਹਨ, ਜਿਨ੍ਹਾਂ ਦੱਸਿਆ ਕਿ ਗੋਬਰ ਮੰਡੀ ਨੇੜੇ ਝਗੜਾ ਹੋਇਆ ਹੈ। ਡਾਕਟਰ ਨੇ ਦੱਸਿਆ ਕਿ ਇਕ ਜ਼ਖਮੀ ਨੂੰ ਗੋਲੀ ਲੱਗੀ ਹੈ, ਜਦਕਿ ਦੂਜੇ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਸਬੰਧੀ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਇੰਸਪੈਕਟਰ ਪਰਮਿੰਦਰ ਬਾਜਵਾ ਨੂੰ ਅਦਾਲਤ ’ਚ ਪੇਸ਼ ਕਰ 4 ਦਿਨ ਦਾ ਲਿਆ ਰਿਮਾਂਡ, ਜਾਣੋ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।