ਫ਼ਿਰੋਜ਼ਪੁਰ ''ਚ ਚੱਲੀਆਂ ਤਾਬੜਤੋੜ ਗੋਲੀਆਂ, ਇਕ ਨੌਜਵਾਨ ਜ਼ਖ਼ਮੀ
Friday, Aug 02, 2024 - 05:06 PM (IST)
ਫ਼ਿਰੋਜ਼ਪੁਰ- ਫ਼ਿਰੋਜ਼ਪੁਰ ਸ਼ਹਿਰ 'ਚ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਲਵੀਸ਼ ਅਟਵਾਲ ਆਪਣੇ ਮੋਟਰਸਾਈਕਲ 'ਤੇ ਫ਼ਿਰੋਜ਼ਪੁਰ ਛਾਉਣੀ ਤੋਂ ਸ਼ਹਿਰ ਵੱਲ ਆ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੀ ਸਵਿਫ਼ਟ ਕਾਰ 'ਚ ਸਵਾਰ ਚਾਰ ਹਮਲਾਵਰਾਂ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ 'ਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਅਤੇ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ
ਫਿਲਹਾਲ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿਸ 'ਤੇ ਮੋਟਰਸਾਈਕਲ ਸਵਾਰ ਨੌਜਵਾਨ ਨੇ ਦੱਸਿਆ ਕਿ ਉਹ ਅਤੇ ਲਵੀਸ਼ ਫ਼ਿਰੋਜ਼ਪੁਰ ਛਾਉਣੀ ਤੋਂ ਸ਼ਹਿਰ ਵੱਲ ਆ ਰਹੇ ਸਨ, ਜਦੋਂ ਉਨ੍ਹਾਂ 'ਤੇ ਸਵਿਫ਼ਟ ਕਾਰ 'ਚ ਸਵਾਰ ਚਾਰ ਵਿਅਕਤੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ 'ਚ ਲਵੀਸ਼ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜਿਵੇਂ ਹੀ ਪੁਲਸ ਨੂੰ ਸੂਚਨਾ ਮਿਲੀ ਤਾਂ ਉਹ ਘਟਨਾ ਸਥਾਨ 'ਤੇ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਨਸ਼ੇ ’ਚ ਧੁੱਤ ਨੌਜਵਾਨ ਸੜਕਾਂ ਦੇ ਡਿੱਗਦਾ ਹੋਇਆ ਆਇਆ ਨਜ਼ਰ, ਸਵਾਲਾਂ ਦੇ ਘੇਰੇ ’ਚ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8