ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਢਾਡੀ ਦਰਬਾਰ ਕਰਵਾਇਆ

01/02/2020 4:34:12 PM

ਫਤਿਹਗੜ੍ਹ ਸਾਹਿਬ (ਜਗਦੇਵ): ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਜਗਤ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ, ਬਾਬਾ ਫਤਿਹ ਸਿੰਘ ਨਗਰ, ਵਾਰਡ ਨੰਬਰ 2 ਵਿਖੇ ਨੌਜਵਾਨ ਸਭਾ ਅਤੇ ਨਗਰ ਨਿਵਾਸੀਆਂ ਵਲੋਂ ਢਾਡੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਭਾਈ ਫੋਜਾ ਸਿੰਘ ਸਾਗਰ ਗੋਲਡ ਮੈਡਲਿਸਟ (ਸੁਲਤਾਨਪੁਰ ਲੌਧੀ ਵਾਲੇ) ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਛੋਟੇ ਸਾਹਿਬਜਾਦਿਆਂ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਕੇ ਹਾਜ਼ਰੀ ਭਰੀ। ਇਸ ਮੌਕੇ ਦੀਦਾਰ ਸਿੰਘ ਭੱਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਭਾਈ ਫੋਜਾ ਸਿੰਘ ਸਾਗਰ ਗੋਲਡ ਮੈਡਲਿਸਟ (ਸੁਲਤਾਨਪੁਰ ਲੌਧੀ ਵਾਲੇ) ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਉਨ੍ਹਾਂ ਸਮੂਹ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਾਡੇ ਲਈ, ਕੌਮ ਲਈ, ਪੰਜਾਬ ਲਈ ਅਤੇ ਪੂਰੇ ਦੇਸ਼ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ।

Shyna

This news is Content Editor Shyna