ਸ੍ਰੀ ਮੁਕਤਸਰ ਸਾਹਿਬ ’ਚ 17 ਹੋਰ ਨਿਕਲੇ ਕੋਰੋਨਾ ਪਾਜ਼ੇਟਿਵ

09/29/2020 3:44:44 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਸ੍ਰੀ ਮੁਕਤਸਰ ਸਾਹਿਬ ਜ਼ਿਲੇ ਅੰਦਰ ਫਿਰ ਕੋਰੋਨਾ ਦੇ 17 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 5 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 6 ਕੇਸ ਮਲੋਟ, 1 ਕੇਸ ਗਿੱਦੜਬਾਹਾ, 1 ਕੇਸ ਮਿੱਡਾ, 1 ਕੇਸ ਅਬੁਲਖੁਰਾਣਾ, 1 ਕੇਸ ਭਲਾਈਆਣਾ, 1 ਕੇਸ ਸਿੱਖਵਾਲਾ ਅਤੇ 1 ਕੇਸ ਮਹਾਂਬੱਧਰ ਨਾਲ ਸਬੰਧਿਤ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਅੱਜ 39 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 180 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਇਸ ਸਮੇਂ 1117 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 248 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਜ਼ਿਲੇ ਅੰਦਰ ਹੁਣ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2414 ਹੋ ਗਈ ਹੈ, ਜਿਸ ਵਿਚੋਂ 1754 ਮਰੀਜ਼ਾਂ ਨੂੰ ਹੁਣ ਤੱਕ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 624 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲੇ ਅੰਦਰ 36 ਮੌਤਾਂ ਵੀ ਹੋ ਚੁੱਕੀਆਂ ਹਨ।


Shyna

Content Editor

Related News