ਕੁੱਟਮਾਰ ਦਾ ਸ਼ਿਕਾਰ ਹੋਈ ਔਰਤ ਦੇ ਹੱਕ 'ਚ ਡੱਟੀ 'ਬੱਚਾ ਭਲਾਈ ਸੰਸਥਾ ਪੰਜਾਬ'

06/15/2019 12:55:48 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ)— ਸ਼ੁੱਕਰਵਾਰ ਵਾਲੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਸ ਕਾਂਗਰਸੀ ਕੌਂਸਲਰ ਦੇ ਪਰਿਵਾਰਕ ਮੈਬਰਾਂ ਨੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਤੇ ਇਕ ਔਰਤ ਮੀਨਾ ਨੂੰ ਉਸਦੇ ਘਰ ਵਿਚੋਂ ਧੂਹ-ਘੜੀਸ ਕੇ ਸੜਕ 'ਤੇ ਲਿਆ ਕੇ ਬੁਰੀ ਤਰ੍ਹਾਂ ਕੁੱਟਿਆ-ਮਾਰਿਆ ਸੀ, ਉਸ ਪੀੜਿਤ ਔਰਤ ਦੇ ਹੱਕ ਵਿਚ ਅੱਜ ਔਰਤ ਤੇ ਬੱਚਾ ਭਲਾਈ ਸੰਸਥਾ ਪੰਜਾਬ ਡਟ ਗਈ ਹੈ। ਸੰਸਥਾ ਦੀ ਚੇਅਰਪਰਸਨ ਹਰਗੋਬਿੰਦ ਕੌਰ ਸਰਾਂ ਅਤੇ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਹਸਪਤਾਲ ਵਿਚ ਜਾ ਕੇ ਮੀਨਾ ਦਾ ਹਾਲ ਚਾਲ ਪੁੱਛਿਆ ਅਤੇ ਉਸ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਸ਼ਰੇਆਮ ਗੁੰਡਾਗਰਦੀ ਹੋ ਰਹੀ ਹੈ। ਪਰ ਪ੍ਰਸ਼ਾਸ਼ਨ ਮੂਕ ਦਰਸ਼ਕ ਬਣਿਆ ਬੈਠਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਹੁਣ ਤਾਂ ਆਪਣੇ ਘਰਾਂ 'ਚ ਵੀ ਸੁਰੱਖਿਅਤ ਨਹੀਂ ਹਨ। ਸੰਸਥਾ ਦੀਆਂ ਆਗੂਆਂ ਨੇ ਉਕਤ ਘਟਨਾ ਦੀ ਜ਼ੋਰਦਾਰ ਨਿੰਦਾ ਕਰਦਿਆਂ ਮੰਗ ਕੀਤੀ ਕਿ ਪੀੜਿਤ ਔਰਤ ਨੂੰ ਇਨਸਾਫ਼ ਦਿਵਾਇਆ ਜਾਵੇ ਤੇ ਦੋਸ਼ੀਆਂ 'ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸੇ ਦੌਰਾਨ ਹੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਨੇ ਕਿਹਾ ਹੈ ਕਿ ਸਰਕਾਰ ਸੂਬੇ ਵਿਚ ਵਿਗੜ ਚੁੱਕੀ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰੇ ਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਏ।


Shyna

Content Editor

Related News