ਖੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਅਫਸੋਸ ਕਰਨ ਪੁੱਜੇ ਸਿੱਧੂ ਨੇ ਮ੍ਰਿਤਕ ਦੇ ਭਰਾ ਨੂੰ ਦੁਆਈ ਨੌਕਰੀ

04/23/2022 10:12:19 AM

ਬਾਲਿਆਂਵਾਲੀ/ਮੌੜ ਮੰਡੀ (ਜ.ਬ., ਪ੍ਰਵੀਨ) : ਬੀਤੇ ਦਿਨੀਂ ਕਰਜ਼ੇ ਦੇ ਸਤਾਏ ਮਾਨਸਾ ਖੁਰਦ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਮਾਈਸਰਖਾਨਾ ਪਿੰਡ ਦੇ ਮ੍ਰਿਤਕ ਕਿਸਾਨਾਂ ਗੁਰਦੀਪ ਸਿੰਘ ਅਤੇ ਜਸਪਾਲ ਸਿੰਘ ਦੇ ਪਰਿਵਾਰਾਂ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਫਸੋਸ ਕਰਨ ਪੁੱਜੇ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਮੌਕੇ ’ਤੇ ਹੀ ਮ੍ਰਿਤਕ ਮਾਨਸਾ ਖੁਰਦ ਦੇ ਕਿਸਾਨ ਗੁਰਦੀਪ ਸਿੰਘ ਦੇ ਭਰਾ ਹਰਦੀਪ ਸਿੰਘ ਲਈ ਰਾਜਪੁਰਾ ਦੇ ਇਕ ਕਾਲਜ ’ਚ ਨੌਕਰੀ ਦਾ ਪ੍ਰਬੰਧ ਕਰ ਕੇ ਦਿੱਤਾ। ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਨੇ ਕਣਕ ਦਾ ਝਾੜ ਘੱਟ ਹੋਣ ਅਤੇ ਲੱਖਾਂ ਰੁਪਏ ਦੇ ਕਰਜ਼ੇ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ।

PunjabKesari

ਇਹ ਵੀ ਪੜ੍ਹੋ : ਦਾਜ ਦੀ ਬਲੀ ਚੜ੍ਹੀ ਇਕ ਹੋਰ ਧੀ : ਸਹੁਰਾ ਪਰਿਵਾਰ ਤੋਂ ਤੰਗ ਆਕੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ‘ਆਪ’ ਦੇ ਆਗੂ ਵੱਡੀਆਂ ਗੱਲਾਂ ਕਰਦੇ ਸਨ ਕਿ ਸਾਡੀ ਸਰਕਾਰ ਬਣਨ ’ਤੇ ਪੰਜਾਬ ਵਿਚ ਕਰਜ਼ੇ ਕਰ ਕੇ ਕੋਈ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ ਪਰ ਕੁੱਝ ਹੀ ਦਿਨਾਂ ’ਚ ਕਰਜ਼ੇ ਦੀ ਮਾਰ ਕਰ ਕੇ ਬਠਿੰਡਾ ਜ਼ਿਲੇ ਨਾਲ ਸਬੰਧਿਤ 7 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ। ਉਨ੍ਹਾਂ ‘ਆਪ’ ਸੁਪਰੀਮੋ ਕੇਜਰੀਵਾਲ ਨੂੰ ਸਖਤ ਹੱਥੀਂ ਲੈਂਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾ ਕਹਿੰਦਾ ਸੀ ਕਿ ਮੈਂ ਦਿੱਲੀ ਦੇ ਕਿਸਾਨ ਨੂੰ ਖੁਦਕੁਸ਼ੀ ਕਰਨ ’ਤੇ ਪਰਿਵਾਰ ਨੂੰ 1 ਕਰੋੜ ਰੁਪਏ ਦਿੰਦਾ ਹਾਂ ਪਰ ਹੁਣ ਪੰਜਾਬ ਦੇ ਕਿਸਾਨਾਂ ਨੂੰ ਉਸਦਾ ਅੱਧ ਹੀ ਦੇ ਦੇਵੋ ਅਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇ ਦੇਵੇ।

ਇਹ ਵੀ ਪੜ੍ਹੋ : ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ’ਚ ਹੋਈ ਖੂਨੀ ਝੜਪ, 1 ਦੀ ਮੌਤ, 9 ਜ਼ਖਮੀ

ਇਸ ਮੌਕੇ ਸਾਬਕਾ ਵਿਧਾਇਕ ਜਗਦੇਵ ਕਮਾਲੂ, ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ, ਸੁਰਜੀਤ ਸਿੰਘ ਧੀਮਾਨ ਸਾਬਕਾ ਵਿਧਾਇਕ, ਹਰਦਿਆਲ ਕੰਬੋਜ ਸਾਬਕਾ ਵਿਧਾਇਕ, ਦਿਨੇਸ਼ ਕੁਮਾਰ ਦੱਤੀ ਸਾਬਕਾ ਵਿਧਾਇਕ, ਜਸਵਿੰਦਰ ਧੀਮਾਨ, ਹਰਵਿੰਦਰ ਸਿੰਘ ਲਾਡੀ ਬਠਿੰਡਾ ਦਿਹਾਤੀ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਸਰਪੰਚ ਮਾਈਸਰਖਾਨਾ, ਸੁਖਦੇਵ ਸਿੰਘ ਸਾਬਕਾ ਸਰਪੰਚ, ਅਸ਼ੋਕ ਕੁਮਾਰ ਗੋਇਲ, ਨਰੇਸ਼ ਕੁਮਾਰ ਭੋਲਾ, ਰਾਕੇਸ਼ ਕੁਮਾਰ, ਅਮਰਿੰਦਰ ਸਿੰਘ ਕਮਾਲੂ ਆਦਿ ਕਾਂਗਰਸੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News