ਨਹਿਰੀ ਪਾਣੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਗੁੰਮਰਾਹਕੁਨ
Monday, Feb 02, 2026 - 06:40 PM (IST)
ਚੰਡੀਗੜ੍ਹ– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸਿਕੰਦਰ ਸਿੰਘ ਮਲੂਕਾ ਨੇ ਨਹਿਰੀ ਪਾਣੀ ਦੇ ਮਸਲੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਿੰਡਾਂ ਦੀਆਂ ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ਦਾਅਵੇ ਹਕੀਕਤ ਤੋਂ ਕੋਸੋਂ ਦੂਰ ਹਨ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਮੁੱਖ ਮੰਤਰੀ ਕਹਿੰਦੇ ਹਨ ਕਿ ਉਨ੍ਹਾਂ ਨੇ ਹਰ ਪਿੰਡ ਦੀ ਟੇਲਾਂ ਤੱਕ ਪਾਣੀ ਪਹੁੰਚਾ ਦਿੱਤਾ ਹੈ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਕਹਿੰਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਪਾਣੀ ਟੇਲਾਂ ਤੱਕ ਪਹੁੰਚਿਆ ਹੈ ਜਾਂ ਨਹੀਂ, ਪਰ ਸਾਡੇ ਪਿੰਡ ਦੀ ਕੈਨਲ ਛੇ ਮਹੀਨੇ ਤੋਂ ਸੁੱਕੀ ਪਈ ਹੈ। ਫਿਰ ਮੁੱਖ ਮੰਤਰੀ ਨੇ ਕਿਹੜੀਆਂ ਟੇਲਾਂ ਤੱਕ ਪਾਣੀ ਪਹੁੰਚਾਇਆ ਹੈ।
ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ
ਮਲੂਕਾ ਨੇ ਦੋਸ਼ ਲਗਾਇਆ ਕਿ ਮਹੀਨੇ 'ਚ ਕਦੇ-ਕਦੇ ਹੀ ਪਾਣੀ ਆਉਂਦਾ ਹੈ ਅਤੇ ਜ਼ਿਆਦਾਤਰ ਨਹਿਰ ਸੁੱਕੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਦੇ ਪਾਣੀ ਆਉਂਦਾ ਵੀ ਹੈ ਤਾਂ ਉਹ ਪੂਰੀ ਮਾਤਰਾ ਵਿੱਚ ਨਹੀਂ ਆਇਆ ਅਤੇ ਪਿਛਲੇ 4 ਸਾਲਾਂ ਤੋਂ ਨਹਿਰ ਦਾ ਇਹੋ ਹਾਲ ਹੈ। ਉਨ੍ਹਾਂ ਕਿਹਾ ਜਦੋਂ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸੀ ਤਾਂ ਪਾਣੀ ਕਦੇ ਬੰਦ ਹੁੰਦਾ ਨਹੀਂ ਵੇਖਿਆ ਸੀ ਪਰ ਹੁਣ ਤਾਂ 4 ਸਾਲ ਹੋ ਗਏ ਹਨ ਨਾ ਤਾਂ ਕਦੇ ਸੂਆ ਭਰਿਆ ਹੈ ਅਤੇ ਨਾ ਹੀ ਕੋਈ ਕੈਨਲ। ਸਿਕੰਦਰ ਸਿੰਘ ਮਲੂਕਾ ਨੇ ਆਖਿਆ ਕਿ ਮਾਨ ਸਰਕਾਰ ਲੋਕਾਂ ਨੂੰ ਸਿਰਫ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਸਫ਼ਰ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘਦੇ ਹਨ ਤਾਂ ਕਈ ਥਾਵਾਂ ’ਤੇ ਨਹਿਰਾਂ ਸੁੱਕੀਆਂ ਹੀ ਨਜ਼ਰ ਆਉਂਦੀਆਂ ਹਨ, ਜਿਸ ਤੋਂ ਸਾਫ਼ ਕਿ ਪਾਣੀ ਪਹੁੰਚਾਉਣ ਵਾਲੀ ਗੱਲ ਪੂਰੀ ਤਰ੍ਹਾਂ ਝੂਠੀ ਹੈ।
ਇਹ ਵੀ ਪੜ੍ਹੋ- SC ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ SGPC ਪ੍ਰਧਾਨ ਧਾਮੀ ਨੇ ਕੀਤਾ ਸਵਾਗਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
