''ਲੋਕ ਇਨਸਾਫ ਪਾਰਟੀ ਦਾ ਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ, ਰਿਸ਼ਵਤਖੋਰੀ ਤੋਂ ਮੁਕਤ ਕਰਨਾ''

04/21/2019 12:31:39 AM

ਲੁਧਿਆਣਾ,(ਪਾਲੀ) : ਲੋਕ ਇਨਸਾਫ ਪਾਰਟੀ ਦੇ ਉਮੀਦਵਾਰ, ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਬੇਅਦਬੀ ਦੀਆਂ ਘਟਨਾਵਾਂ 'ਚ ਨਾਮ ਆਉਣ ਕਾਰਨ ਲੋਕ ਚੋਣਾਂ 'ਚ ਅਕਾਲੀ ਉਮੀਦਵਾਰ ਨੂੰ ਵੋਟਾਂ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਆਪਣੇ 5 ਸਾਲ ਦੇ ਕਾਰਜਕਾਲ ਦੌਰਾਨ ਵਿਕਾਸ ਦਾ ਕੋਈ ਕੰਮ ਨਹੀਂ ਕੀਤਾ। ਲੋਕ ਇਨਸਾਫ ਪਾਰਟੀ ਪਿਛਲੇ ਸਮੇਂ ਤੋਂ ਲੋਕ ਹਿਤਾਂ ਦੇ ਕਾਰਜ ਲਈ ਆਪਣੀ ਅਹਿਮ ਭੂਮਿਕਾ ਨਿਭਾ ਰਹੀ ਹੈ। ਪੰਜਾਬ ਨੂੰ ਭ੍ਰਿਸ਼ਟਾਚਾਰੀ ਤੇ ਰਿਸ਼ਵਤਖੋਰੀ ਤੋਂ ਮੁਕਤ ਕਰਨਾ ਲੋਕ ਇਨਸਾਫ ਪਾਰਟੀ ਦਾ ਪਹਿਲਾ ਏਜੰਡਾ ਹੈ। ਵਿਧਾਇਕ ਬੈਂਸ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਉਹ ਲੋਕਾਂ ਲਈ ਹਰ ਸਮੇਂ ਸੇਵਾ 'ਚ ਤਿਆਰ ਰਹਿਣਗੇ।


Related News