ਗਾਇਕ ਸੁਰਿੰਦਰ ਛਿੰਦਾ ਦੀ ਅੰਤਿਮ ਅਰਦਾਸ ’ਚ ਪੁੱਜੇ ਕੈਬਨਿਟ ਮੰਤਰੀ ਧਾਲੀਵਾਲ, ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ
Friday, Aug 04, 2023 - 11:10 PM (IST)

ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਲੁਧਿਆਣਾ ਵਿਖੇ ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਅੰਤਿਮ ਅਰਦਾਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋਣ ਲਈ ਪੁੱਜੇ। ਇਸ ਦੌਰਾਨ ਧਾਲੀਵਾਲ ਨੇ ਖੁਦ ਸਵ. ਗਾਇਕ ਸੁਰਿੰਦਰ ਛਿੰਦਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
ਇਹ ਖ਼ਬਰ ਵੀ ਪੜ੍ਹੋ : ਮਿੱਠੂ ਲਾਪਤਾ...ਪਤਾ ਦੱਸਣ ਵਾਲੇ ਨੂੰ 10000 ਰੁਪਏ ਇਨਾਮ, ਪੋਸਟਰ ਚਿਪਕਾਏ ਤੇ ਕਰਵਾਈ ਅਨਾਊਂਸਮੈਂਟ
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ’ਚ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੁਰਿੰਦਰ ਛਿੰਦਾ ਦੇ ਗੀਤ ਸ਼ਹਿਦ ਵਾਂਗ ਕੰਨਾਂ ’ਚ ਗੂੰਜਦੇ ਹਨ, ਉਨ੍ਹਾਂ ਕਿਹਾ ਕਿ ਉਹ ਸੰਗੀਤ ਦੇ ਅਜਿਹੇ ਸੁਨਹਿਰੀ ਦੌਰ ਦਾ ਪ੍ਰਤੀਕ ਸਨ, ਜਦੋਂ ਗਾਇਕੀ ਸਮਾਜ ’ਚ ਅਹਿਮ ਭੂਮਿਕਾ ਨਿਭਾਉਂਦੀ ਸੀ। ਉਨ੍ਹਾਂ ਦੱਸਿਆ ਕਿ ਜੇਕਰ ਪਿੰਡ ਇਆਲੀ ਦੀ ਪੰਚਾਇਤ ਜ਼ਮੀਨ ਮੁਹੱਈਆ ਕਰਵਾ ਦਿੰਦੀ ਹੈ ਤਾਂ ਸੂਬਾ ਸਰਕਾਰ ਉਨ੍ਹਾਂ ਦੀ ਯਾਦਗਾਰ-ਕਮ-ਮਿਊਜ਼ੀਅਮ ਬਣਾਏਗੀ। ਮੰਤਰੀ ਨੇ 5 ਲੱਖ ਰੁਪਏ ਦੀ ਗ੍ਰਾਂਟ ਯਾਦਗਾਰ ਦੀ ਉਸਾਰੀ ਲਈ ਆਪਣੇ ਅਖਤਿਆਰੀ ਫੰਡ ’ਚੋਂ ਦੇਣ ਦਾ ਐਲਾਨ ਕੀਤਾ।