ਸਿੰਗਲਾ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਮੰਡਲ ਪ੍ਰਧਾਨ ਤੇ ਮੰਡਲ ਸਕੱਤਰ ਸਾਥੀਆਂ ਸਮੇਤ ਹੋਏ ਕਾਂਗਰਸ ਵਿਚ ਸ਼ਾਮਲ

02/11/2021 4:24:13 PM

ਭਵਾਨੀਗੜ੍ਹ(ਕਾਂਸਲ):-ਕਾਂਗਰਸ ਪਾਰਟੀ ਵੱਲੋਂ ਵਿਜੈ ਇੰਦਰ ਸਿੰਗਲਾ ਦੇ ਯਤਨਾਂ ਸਦਕਾ ਕਰਵਾਏ ਗਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ਦੇ ਭਵਾਨੀਗੜ੍ਹ ਮੰਡਲ ਪ੍ਰਧਾਨ ਵਿਜੇ ਕੁਮਾਰ ਅਤੇ ਮੰਡਲ ਸਕੱਤਰ ਰਜਿੰਦਰ ਗੋਇਲ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ। ਨਵੇਂ ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿੱਚ ਜੀ ਆਇਆ ਆਖਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਲੋਕਾਂ ਨੂੰ ਕਦੇ ਨਾ ਪੂਰੇ ਕੀਤੇ ਜਾ ਸਕਣ ਵਾਲੇ ਸੁਪਨੇ ਵਿਖਾ ਕੇ ਕੇਂਦਰ ਵਿਚ ਮੋਦੀ ਦੀ ਅਗਵਾਈ ਵਿਚ ਸਰਕਾਰ ਬਣਾਈ ਸੀ ਅਤੇ ਹੁਣ ਲੋਕ ਰੋਹ ਦੇ ਚਲਦਿਆਂ ਪੰਜਾਬ ਭਾਜਪਾ ਦੇ ਸਾਰੇ ਆਗੂ ਉਨਾਂ ਦੀਆਂ ਨੀਤੀਆਂ ਤੋਂ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਹੁਣ ਕਾਲੇ ਖੇਤੀ ਕਾਨੂੰਨ ਪਾਸ ਕਰਕੇ ਕਿਸਾਨਾਂ ਨਾਲ ਹੀ ਧੋਖਾ ਨਹੀਂ ਕੀਤਾ ਸਗੋਂ ਮਜ਼ਦੂਰਾਂ, ਆੜਤੀਆਂ ਤੇ ਛੋਟੇ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਵੀ ਧ੍ਰੋਹ ਕਮਾਇਆ ਹੈ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਹਰ ਇਕ ਵਾਅਦੇ ਨੂੰ ਪੂਰਾ ਕਰਨ ਦਾ ਪੱਕਾ ਵਾਅਦਾ ਲਿਆ ਹੈ ਅਤੇ ਇਹ ਵਾਅਦੇ ਇਕ-ਇਕ ਕਰਕੇ ਪੂਰੇ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹੀ ਭਵਾਨੀਗੜ੍ਹ ਸ਼ਹਿਰ ਦੇ ਵਿਕਾਸ ’ਤੇ ਧਿਆਨ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਘਰ ਨੂੰ ਪਾਣੀ ਤੇ ਸੀਵਰੇਜ ਪਾਈਪਲਾਈਨ ਨਾਲ ਜੋੜਿਆ ਗਿਆ ਹੈ ਅਤੇ ਸ਼ਹਿਰ ਦੀ ਹਰ ਗਲੀ ਤੇ ਸੜਕ ਨੂੰ ਪੱਕਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਵਿਚ ਵੱਡੇ ਸ਼ਹਿਰਾਂ ਵਿਚ ਉਪਲੱਬਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਦਿਨ ਰਾਤ ਇਕ ਕੀਤਾ ਹੋਇਆ ਹੈ ਅਤੇ ਸ਼ੁਰੂ ਕੀਤੇ ਗਏ ਵਿਕਾਸ ਕੰਮਾਂ ਲਈ ਗ੍ਰਾਂਟਾਂ ਲਿਆਉਣੀਆਂ ਨਿੱਜੀ ਪੱਧਰ ’ਤੇ ਯਕੀਨੀ ਬਣਾਈਆਂ ਜਾਂਦੀਆਂ ਹਨ।

ਸਿੰਗਲਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਉਹ ਸਾਰੇ ਵਾਰਡਾਂ ’ਤੇ ਕਾਂਗਰਸੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਨਗਰ ਕੌਂਸਲ ਦੀ ਕਮਾਨ ਸੰਭਾਲ ਕੇ ਇਹ ਪੜ੍ਹੇ-ਲਿਖੇ ਤੇ ਨੌਜਵਾਨ ਉਮੀਦਵਾਰ ਆਪਣੇ ਵਾਰਡ ਵਿਚ ਰਹਿੰਦੀਆਂ ਕਮੀਆਂ ਨੂੰ ਵੀ ਪੂਰਾ ਕਰਵਾ ਸਕਣ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਵਿਚ ਕਾਂਗਰਸ ਪਾਰਟੀ ਵੱਲੋਂ ਅਜਿਹਾ ਬਾਇਓਡਾਇਵਰਸਿਟੀ ਪਾਰਕ ਤਿਆਰ ਕਰਵਾਇਆ ਗਿਆ ਹੈ ਜੋ ਵੱਡੇ-ਵੱਡੇ ਸ਼ਹਿਰਾਂ ਵਿਚ ਵੀ ਉਪਲਬਧ ਨਹੀਂ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਵਿਕਾਸ ਦਾ ਇਕ ਨਮੂਨਾ ਹੈ ਕਿਉਂਕਿ ਜਦੋਂ ਕਾਂਗਰਸ ਪਾਰਟੀ ਵੱਲੋਂ ਨਗਰ ਕੌਂਸਲ ਵਿਚ ਸ਼ਹਿਰਵਾਸੀਆਂ ਦੀ ਅਗਵਾਈ ਕੀਤੀ ਗਈ ਤਾਂ ਹਰ ਵਾਰਡ ਵਿਚ ਵਿਕਾਸ ਕਾਰਜਾਂ ਦੀ ਝੜੀ ਲਗਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਕਾਰਨ ਪੈਦਾ ਹੋਏ ਇਨਾਂ ਮੁਸ਼ਕਿਲ ਹਾਲਾਤਾਂ ਵਿਚ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਤੇ ਛੋਟੇ ਵਪਾਰੀਆਂ ਦੇ ਨਾਲ-ਨਾਲ ਪੰਜਾਬ ਦੇ ਹਰ ਵਰਗ ਦੇ ਨਾਲ ਖੜੀ ਹੈ।

ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਪਾਰਟੀ ਅਬਜ਼ਰਬਰ ਕੁਲਵੰਤ ਰਾਏ ਸਿੰਗਲਾ, ਪਰਦੀਪ ਕੱਦ ਮਾਰਕੀਟ ਕਮੇਟੀ ਚੇਅਰਮੈਨ, ਵਰਿੰਦਰ ਪੰਨਵਾਂ ਬਲਾਕ ਸੰਮਤੀ ਚੇਅਰਮੈਨ, ਜਗਤਾਰ ਨਮਾਦਾਂ, ਮਹੇਸ਼ ਕੁਮਾਰ ਵਰਮਾ, ਰਣਜੀਤ ਸਿੰਘ ਤੂਰ, ਸੁਖਜਿੰਦਰ ਸਿੰਘ ਤੂਰ, ਸੁਖਵੀਰ ਸਿੰਘ ਸੁੱਖੀ, ਵਿਪਨ ਸ਼ਰਮਾ, ਫਕੀਰ ਚੰਦ ਸਿੰਗਲਾ, ਸੁਖਮਹਿੰਦਰਪਾਲ ਸਿੰਘ ਤੂਰ, ਸੁਰਜੀਤ ਸਿੰਘ ਮੱਟਰਾਂ, ਬਿੱਟੂ ਖਾਨ, ਜੀਤ ਸਿੰਘ, ਗਿੰਨੀ ਕੱਦ, ਜਰਨੈਲ ਸਿੰਘ ਅਤੇ ਕਾਂਗਰਸੀ ਉਮੀਦਵਾਰਾਂ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ ।


Aarti dhillon

Content Editor

Related News