ਸਿਰਸਾ-ਅਨੂਪਗੜ੍ਹ ਰੇਲ ਗੱਡੀ ਦਾ ਰਾਮਾਂ ਮੰਡੀ ਰੇਲਵੇ ਸਟੇਸ਼ਨ ’ਤੇ ਪੁੱਜਣ ’ਤੇ ਕੀਤਾ ਭਰਵਾਂ ਸਵਾਗਤ

06/09/2022 4:42:29 PM

ਤਲਵੰਡੀ ਸਾਬੋ (ਪਰਮਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਰੇਲਵੇ ਸਟੇਸ਼ਨ ’ਤੇ ਸਿਰਸਾ-ਅਨੂਪਗੜ੍ਹ ਰੇਲ ਗੱਡੀ ਦਾ ਪਹਿਲੇ ਦਿਨ ਰੇਲਵੇ ਸਟੇਸ਼ਨ ਪਹੁੰਚਣ ’ਤੇ ਮੰਡੀ ਦੀਆਂ ਸਮਾਜਸੇਵੀ ਸੰਸਥਾਵਾਂ, ਭਾਜਪਾ ਵਰਕਰਾਂ ਅਤੇ ਰਾਮਾਂ ਮੰਡੀ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਰੇਲਵੇ ਸਟੇਸ਼ਨ ਸੁਪਰਡੈਂਟ ਮੁਕੇਸ਼ ਤੋਮਰ ਦੀ ਹਾਜ਼ਰੀ ਵਿਚ ਸਿਰਸਾ-ਅਨੂਪਗੜ੍ਹ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ

ਇਸ ਮੌਕੇ ਰਵੀਪ੍ਰੀਤ ਸਿੱਧੂ ਕੇਂਦਰੀ ਰੇਲ ਮੰਤਰੀ ਅਤੇ ਭਾਜਪਾ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੇਲ ਗੱਡੀ ਦੇ ਸ਼ੁਰੂ ਹੋਣ ਨਾਲ ਮੰਡੀ ਵਾਸੀਆਂ ਨੂੰ ਵੱਡਾ ਫ਼ਾਇਦਾ ਮਿਲੇਗਾ। ਇਸ ਮੌਕੇ ਮੰਡੀ ਦੀਆਂ ਸਮਾਜਿਕ ਸੰਸਥਾਵਾਂ ਨੇ ਸਟੇਸ਼ਨ ਸੁਪਰਡੈਂਟ ਮੁਕੇਸ਼ ਤੋਮਰ, ਰੇਲ ਗੱਡੀ ਦੇ ਡਰਾਇਵਰ, ਗਾਰਡ ਅਤੇ ਟੀ.ਟੀ ਨੂੰ ਸਨਮਾਨਿਤ ਵੀ ਕੀਤਾ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ

rajwinder kaur

This news is Content Editor rajwinder kaur