ਭਰਾ ਦੀ ਮੌਤ ਦੇ ਸਦਮੇ ''ਚ ਭੈਣ ਨੇ ਕੀਤੀ ਖੁਦਕੁਸ਼ੀ

10/18/2019 11:45:17 PM

ਚੰਡੀਗੜ੍ਹ, (ਸੰਦੀਪ)— ਸੈਕਟਰ-45 ਨਿਵਾਸੀ 13 ਸਾਲਾ ਲੜਕੀ ਵਲੋਂ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਮੌਕੇ 'ਤੇ ਪਹੁੰਚੀ ਪੁਲਸ ਨੇ ਉਸ ਨੂੰ ਸੈਕਟਰ-32 ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਜਾਂਚ 'ਚ ਸਾਹਮਣੇ ਆਇਆ ਕਿ ਕਰੀਬ 2 ਮਹੀਨੇ ਪਹਿਲਾਂ ਮ੍ਰਿਤਕਾ ਦੇ ਭਰਾ ਨੇ ਵੀ ਫਾਹ ਲਾ ਕੇ ਜਾਨ ਦੇ ਦਿੱਤੀ ਸੀ, ਜਿਸ ਕਾਰਨ ਮਾਸੂਮ ਤਣਾਅ 'ਚ ਸੀ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਜਾਣਕਾਰੀ ਅਨੁਸਾਰ 13 ਸਾਲਾ ਮਾਸੂਮ ਦੇ ਪਰਿਵਾਰ ਦੇ ਸਾਰੇ ਮੈਂਬਰ ਮਜ਼ਦੂਰੀ ਦਾ ਕੰਮ ਕਰਦੇ ਹਨ। ਸ਼ੁੱਕਰਵਾਰ ਨੂੰ ਸਾਰੇ ਆਪਣੇ-ਆਪਣੇ ਕੰਮ 'ਤੇ ਗਏ ਹੋਏ ਸਨ, ਇਸ ਦੌਰਾਨ ਉਹ ਘਰ ਇਕੱਲੀ ਹੀ ਸੀ। ਉਸਦੇ ਪਰਿਵਾਰਕ ਮੈਂਬਰ ਜਦੋਂ ਦੁਪਹਿਰ ਨੂੰ ਖਾਣਾ-ਖਾਣ ਲਈ ਘਰ ਵਾਪਸ ਆਏ ਤਾਂ ਵੇਖਿਆ ਕਿ ਕਮਰੇ ਅੰਦਰ ਮਾਸੂਮ ਨੇ ਖੁਦ ਨੂੰ ਫਾਹ ਲਾਇਆ ਹੋਇਆ ਸੀ। ਇਹ ਵੇਖਦੇ ਹੀ ਉਨ੍ਹਾਂ ਨੇ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ।


KamalJeet Singh

Content Editor

Related News