ਨਸ਼ੀਲੀਆਂ ਗੋਲ਼ੀਆਂ, ਪ੍ਰੈਗਾਬਾਲਿਨ ਕੈਪਸੂਲ ਤੇ ਹੈਰੋਇਨ ਸਮੇਤ 6 ਵਿਅਕਤੀ ਗ੍ਰਿਫ਼ਤਾਰ

Thursday, Sep 24, 2026 - 03:14 PM (IST)

ਨਸ਼ੀਲੀਆਂ ਗੋਲ਼ੀਆਂ, ਪ੍ਰੈਗਾਬਾਲਿਨ ਕੈਪਸੂਲ ਤੇ ਹੈਰੋਇਨ ਸਮੇਤ 6 ਵਿਅਕਤੀ ਗ੍ਰਿਫ਼ਤਾਰ

ਭੁੱਚੋ ਮੰਡੀ (ਨਾਗਪਾਲ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਬਠਿੰਡਾ ਪੁਲਸ ਵੱਲੋਂ ਪਿੰਡ ਬੁਰਜ ਕਾਹਨ ਸਿੰਘ ਵਾਲਾ ਵਿਖੇ ਪੁਲਸ ਫੋਰਸ ਨਾਲ ਵਿਸ਼ੇਸ਼ ਸਰਚ ਅਭਿਆਨ ਦੌਰਾਨ ਪਿੰਡ 'ਚ ਆਉਣ-ਜਾਣ ਵਾਲੇ ਬਾਹਰੀ ਅਤੇ ਅੰਦਰੂਨੀ ਰਸਤਿਆਂ ’ਤੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ-ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਸਰਚ ਅਭਿਆਨ ਦੌਰਾਨ ਪੁਲਸ ਨੇ 38 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਕਾਰਵਾਈ ਦੌਰਾਨ 60 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਕੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ 60 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 15 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਪੁਲਸ ਵੱਲੋਂ 4 ਸ਼ੱਕੀ ਮੋਟਰਸਾਈਕਲ ਵੀ ਹਿਰਾਸਤ ਵਿੱਚ ਲਏ ਗਏ। ਪੁਲਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਡਰੱਗ ਹੈਲਪਲਾਈਨ ਨੰਬਰ 97791-00200 ’ਤੇ ਬੇਝਿਜਕ ਸਾਂਝੀ ਕਰੇ। ਪੁਲਸ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਇਹ ਵੀ ਪੜ੍ਹੋ- ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

 


author

shivani attri

Content Editor

Related News