ਸੂਬੇ ''ਚ ਛੇਵੇਂ ਦਿਨ 3,49,375 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Monday, Apr 20, 2020 - 11:47 PM (IST)
ਚੰਡੀਗੜ੍ਹ,()— ਪੰਜਾਬ ਰਾਜ 'ਚ ਅੱਜ ਕਣਕ ਦੀ ਖਰੀਦ ਦੇ ਛੇਵੇਂ ਦਿਨ 3,49,375 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ 'ਚੋਂ ਸਰਕਾਰੀ ਏਜੰਸੀਆਂ ਵੱਲੋਂ 3,49,095 ਮੀਟ੍ਰਿਕ ਟਨ ਤੇ ਆੜ੍ਹਤੀਆਂ ਵਲੋਂ 280 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ 3,49,095 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ 'ਚੋਂ ਪਨਗ੍ਰੇਨ ਵੱਲੋਂ 71,738 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 92,335 ਮੀਟ੍ਰਿਕ ਟਨ ਤੇ ਪਨਸਪ ਵੱਲੋਂ 76,698 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 55,171 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 27,465 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ 'ਚ ਜਨਤਕ ਵੰਡ ਲਈ 25,688 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਛੇਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ 'ਚ ਕੁਲ 11,28,790 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।