ਸੰਯੁਕਤ ਕਿਸਾਨ ਮੋਰਚੇ ਵਲੋਂ 2024 ਦੀਆਂ ਚੋਣਾਂ ਵਿਚ ਭਾਜਪਾ ਖ਼ਿਲਾਫ਼ ਭੁਗਤਣ ਦਾ ਫ਼ੈਸਲਾ

05/01/2023 12:18:21 PM

ਬਠਿੰਡਾ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੁਝ ਨਾ ਕਰਨ ਦਾ ਦੋਸ਼ ਲਗਾਉਂਦਿਆਂ ਸੰਯੁਕਤ ਕਿਸਾਨ ਮੋਰਚਾ (SKM) ਨੇ ਐਤਵਾਰ ਨੂੰ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕਰਨ ਅਤੇ 2024 ਦੀਆਂ ਚੋਣਾਂ ਤੱਕ ਇਸ ਲੜਾਈ ਨੂੰ ਲੈ ਕੇ ਜਾਣ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ 2024 ਤੱਕ ਜਿੱਥੇ ਵੀ ਵਿਧਾਨ ਸਭਾ ਚੋਣਾਂ ਹੋਣਗੀਆਂ ਸੰਯੁਕਤ ਕਿਸਾਨ ਮੋਰਚਾ ਭਾਜਪਾ ਖ਼ਿਲਾਫ਼ ਮੈਦਾਨ ਤਿਆਰ ਕਰਨ ਦੀ ਕੋਸ਼ਿਸ਼ ਕਰੇਗੀ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਤਵਾਰ ਨੂੰ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਨਵੰਬਰ ਤੱਕ ਦੀ ਕਾਰਜ ਯੋਜਨਾ ਤਿਆਰ ਕੀਤੀ ਗਈ। ਉਨ੍ਹਾਂ ਕਿਹਾ ਕਿ ਮਈ 2024 ਤੱਕ ਦੀ ਕਾਰਜ ਯੋਜਨਾ ਤੋਂ ਬਾਅਦ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ- ਸ਼ਰਾਬੀ ਪੁੱਤ ਦੀ ਨਿੱਤ ਦੀ ਕੁੱਟਮਾਰ ਤੋਂ ਦੁਖ਼ੀ ਪਿਓ ਨੇ ਚੁੱਕਿਆ ਖ਼ੌਫ਼ਨਾਕ ਕਦਮ, ਅੱਕੇ ਨੇ ਪੁੱਤ ਦਾ ਹੀ ਕਰ ਦਿੱਤਾ ਕਤਲ

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਨੇ 26 ਮਈ ਨੂੰ ਦੇਸ਼ ਭਰ ਵਿੱਚ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ/ਦਫ਼ਤਰਾਂ 'ਤੇ ਧਰਨੇ ਦੇਣ ਅਤੇ ਚੁਣੇ ਗਏ ਨੁਮਾਇੰਦਿਆਂ ਨੂੰ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਜੂਨ ਅਤੇ ਜੁਲਾਈ ਮਹੀਨਿਆਂ ਵਿੱਚ ਵੱਖ-ਵੱਖ ਸੂਬਿਆਂ 'ਚ ਰੈਲੀਆਂ ਅਤੇ ਕਨਵੈਨਸ਼ਨਾਂ ਵੀ ਕੀਤੀਆਂ ਜਾਣਗੀਆਂ। ਜਾਣਕਾਰੀ ਮੁਤਾਬਕ ਇਸ ਸਮੇਂ ਦੌਰਾਨ SKM ਛੱਡ ਕੇ ਗਏ ਕਿਸਾਨਾਂ ਸਮੇਤ ਵੱਖ-ਵੱਖ ਹੋਰ ਜਥੇਬੰਦੀਆਂ ਨੂੰ ਧਰਨੇ ਵਿਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਸੰਗਠਨ ਨੇ ਕਿਹਾ ਕਿ ਜੋ ਲੋਕ ਸੰਯੁਕਤ ਕਿਸਾਨ ਮੋਰਚਾ 'ਚ ਮੁੜ ਤੋਂ ਸ਼ਾਮਲ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸਿੱਧੀਆਂ ਸਿਆਸੀ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ SKM ਦੇ ਸੰਵਿਧਾਨ ਨੂੰ ਸਵੀਕਾਰ ਕਰਨ ਲਈ ਕਿਹਾ ਜਾਵੇਗਾ। 

ਇਹ ਵੀ ਪੜ੍ਹੋ-  ਬਹਿਬਲ ਕਲਾਂ ਗੋਲ਼ੀਕਾਂਡ : ਅਦਾਲਤ ਨੇ 20 ਮਈ ਤੱਕ ਮੁਲਤਵੀ ਕੀਤੀ ਕੇਸ ਦੀ ਸੁਣਵਾਈ

ਇਸ ਦੇ ਨਾਲ ਹੀ 1 ਤੋਂ 15 ਅਗਸਤ ਤੱਕ ਕੇਂਦਰੀ ਟਰੇਡ ਯੂਨੀਅਨਾਂ ਦੇ ਨਾਲ-ਨਾਲ ਸੂਬਿਆਂ 'ਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਕ ਦੇਸ਼ ਵਿਆਪਕ ਮਾਰਚ (ਰਾਸ਼ਟਰੀ ਯਾਤਰਾ) ਵੀ 1 ਸਤੰਬਰ ਨੂੰ ਆਯੋਜਿਤ ਕੀਤੀ ਜਾਵੇਗੀ। ਇਸ ਵਿੱਚ ਵੱਖ-ਵੱਖ ਸੂਬਿਆਂ ਨੂੰ ਕਵਰ ਕੀਤਾ, ਖ਼ਾਸ ਤੌਰ 'ਤੇ ਉਨ੍ਹਾਂ ਸੂਬਿਆਂ ਨੂੰ ਜਿੱਥੇ ਇਨ੍ਹਾਂ ਮਹੀਨਿਆਂ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕਿਹਾ ਜਾ ਰਿਹਾ ਹੈ ਕਿ ਰਾਜਸਥਾਨ ਅਤੇ ਤੇਲੰਗਾਨਾ 'ਚ ਵਾਧੂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਖੇ ਕਿਸਾਨਾਂ ਦੇ ਕਤਲੇਆਮ ਦੀ ਦੂਜੀ ਬਰਸੀ 3 ਅਕਤੂਬਰ ਨੂੰ ਮਨਾਈ ਜਾਵੇਗੀ। ਇਸ ਦੇ ਨਾਲ ਹੀ ਵਿਵਾਦਤ ਖੇਤੀ ਕਾਨੂੰਨਾਂ ਵਿਰੁੱਖ ਸ਼ੁਰੂ ਕੀਤੇ ਸੰਘਰਸ਼ ਦੀ ਤੀਸਰੀ ਵਰ੍ਹੇਗੰਢ ਮੌਕੇ 26 ਅਕਤੂਬਰ ਨੂੰ ਤਿੰਨ ਰੋਜ਼ਾ ਪ੍ਰੋਗਰਾਮ ਵੀ ਆਯੋਜਿਤ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਦਰਸ਼ਨ ਪਾਲ ਨੇ ਕਿਹਾ ਕਿ ਖੇਤਰੀ ਪਾਰਟੀਆਂ ਦੀ ਆਵਾਜ਼ ਨੂੰ ਦਬਾਉਣ ਲਈ ਕਿਸਾਨਾਂ ਦੇ ਮੋਢਿਆਂ 'ਤੇ ਭਾਜਪਾ ਨੂੰ ਟੱਕਰ ਦੇਣ ਦੀ ਵੱਡੀ ਜ਼ਿੰਮੇਵਾਰੀ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto