ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਰੋਸ ਪ੍ਰਦਰਸ਼ਨ

Tuesday, Jun 03, 2025 - 03:30 PM (IST)

ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ: ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪੁਤਲਾ ਫ਼ੂਕਿਆ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 3 ਤੇ 4 ਜੂਨ ਲਈ ਵੱਡੀ ਭਵਿੱਖਬਾਣੀ! ਪੜ੍ਹੋ ਪੂਰੀ ਖ਼ਬਰ

ਇਹ ਪ੍ਰਦਰਸ਼ਨ ਕਾਕਾ ਕੋਟੜਾ ਸਮੇਤ ਹੋਰ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ, ਜਗਜੀਤ ਸਿੰਘ ਡੱਲੇਵਾਲ ਨੂੰ ਪ੍ਰੈੱਸ ਕਾਨਫਰੰਸ (PC) ਕਰਨ ਤੋਂ ਰੋਕਣ ਅਤੇ ਉਨ੍ਹਾਂ ਨੂੰ ਘਰ ‘ਚ ਨਜ਼ਰਬੰਦ ਕਰਨ ਦੇ ਵਿਰੋਧ ‘ਚ ਕੀਤਾ ਗਿਆ। SKM (ਗੈਰ ਰਾਜਨੀਤਿਕ) ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਕਿਸਾਨ ਆਗੂਆਂ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News