ਸਮਾਲਸਰ ’ਚ ਪੁਲਸ ਵੱਲੋਂ ਪੂਰੀ ਤਰ੍ਹਾਂ ਚੌਕਸੀ

05/08/2021 11:34:50 AM

ਸਮਾਲਸਰ (ਸੁਰਿੰਦਰ ਸੇਖਾ): ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਜ਼ਬਰਦਸਤੀ ਦੁਕਾਨਾਂ ਖੋਲ੍ਹਣ ਦੇ ਸੱਦੇ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਵੀਕੈਂਡ ਲਾਕਡਾਊਨ ਰੱਖਣ ਅੱਜ ਸਵੇਰੇ ਨੌ ਵਜੇ ਡੀ.ਐੱਸ.ਪੀ. ਮਨਜੀਤ ਸਿੰਘ ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਬਲਰਾਜ ਸਿੰਘ ਵੱਲੋਂ ਪੂਰੀ ਮੁਸਤੈਦੀ ਅਤੇ ਭਾਰੀ ਸੁਰੱਖਿਆ ਫੋਰਸ ਲੈ ਕੇ ਚੌਕਸੀ ਵਰਤੀ ਗਈ।ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।ਪੂਰੇ ਪੁਲਸ ਪ੍ਰਸ਼ਾਸਨ ਵੱਲੋਂ ਕਿਸਾਨ ਜਥੇਬੰਦੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਚੱਲ ਰਹੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੇ ਠੱਲ੍ਹ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਜ਼ਰੂਰ ਕੀਤਾ ਜਾਵੇ।


Shyna

Content Editor

Related News