ਡਿਪਟੀ ਸਪੀਕਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਕੀਤੀ ਸ਼ੁਰੂਆਤ

09/12/2020 5:46:36 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ) - ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡ ਸਕੀਮ ਦਾ ਆਗਾਜ਼ ਕਰ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨਰਿੰਦਰ ਕਾੳਣੀ ਅਤੇ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸੁਭਾਸ਼ ਕੁਮਾਰ,ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ, ਦੀਵਾਨ ਚੰਦ ਸ਼ਰਮਾ ਜ਼ਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਸਪੀਕਰ ਭੱਟੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਉਨ੍ਹਾਂ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਲਾਭ ਮਿਲੇਗਾ, ਜਿੰਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫਤ ਰਾਸ਼ਨ ਮੁਹੱਇਆ ਕਰਵਾਇਆ ਜਾਂਦਾ ਹੈ। ਭੱਟੀ ਨੇ ਕਿਹਾ ਕਿ ਗਰੀਬ ਵਰਗ ਦੀ ਖੱਜਲ ਖੁਆਰੀ ਨੂੰ ਘਟਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਖੇ 1.42 ਲੱਖ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਣਗੇ ਅਤੇ ਸਮਾਰਟ ਕਾਰਡ ਵਿੱਚ ਲੱਗੀ ਚਿੱਪ ਦੀ ਸਹਾਇਤਾ ਨਾਲ ਲਾਭਪਾਤਰੀ ਪੰਜਾਬ ਦੇ ਕਿਸੇ ਵੀ ਕੋਨੇ ਵਿੱਚ ਜਾ ਕੇ ਰਾਸ਼ਨ ਪ੍ਰਾਪਤ ਕਰ ਸਕਣਗੇ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਭਾਰੀ ਮਾਤਰਾ ਵਿੱਚ ਪਹਿਲਾਂ ਵੀ ਜ਼ਿਲ੍ਹੇ ਵਿੱਚ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਇਸ ਨਵੀਂ ਸਕੀਮ ਦੀ ਸ਼ੁਰੂਆਤ ਨਾਲ ਆਰਥਿਕ ਤੌਰ ’ਤੇ ਕਮਜੋਰ ਵਰਗ ਨੂੰ ਮਜਬੂਤ ਕਰਨ ਵਿੱਚ ਹੋਰ ਸਹਾਈ ਹੋਵੇਗੀ। ਇਸ ਮੌਕੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਦੀਆਂ ਕਿੱਟਾਂ ਵੀ ਵੰਡੀਆ ਗਈਆਂ। ਵਰਣਨਯੋਗ ਹੈ ਕਿ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਅਮਰਿੰਦਰ ਸਿੰਘ ਰਾਜਾ ਵੜਿੰਗ ਐਮ.ਐਲ.ਏ ਗਿੱਦੜਬਾਹਾ  ਅਤੇ ਓਮ ਪ੍ਰਕਾਸ਼ ਐਸ.ਡੀ.ਐਮ ਗਿੱਦੜਬਾਹਾ ਨੇ ਯੋਗ ਲਾਭਪਾਤਰੀਆਂ ਨੂੰ ਵੀ ਮੁਫਤ ਰਾਸ਼ਨ ਪ੍ਰਾਪਤ ਕਰਨ ਲਈ ਸਮਾਰਟ ਕਾਰਡ ਦੀ ਸ਼ੁਰੂਆਤ ਕੀਤੀ ਹੈ।

ਕੀ-ਕੀ ਮਿਲਿਆ ਕਰੇਗਾ ਲਾਭਪਾਤਰੀਆਂ ਨੂੰ

ਕੋਵਿਡ-19 ਦੌਰ ਵਿੱਚ ਕਮਜ਼ੋਰ ਵਰਗ ਲਈ ਸਰਕਾਰ ਨੇ ਜੋ ਸਮਾਰਟ ਕਾਰਡ ਸਕੀਮ ਸ਼ੁਰੂ ਕੀਤੀ ਹੈ, ਇਸ ਵਿੱਚ ਸਮਾਰਟ ਕਾਰਡ ਧਾਰਕ ਵਿਅਕਤੀ ਦੇ ਪ੍ਰਤੀ ਮੈਂਬਰ ਨੂੰ ਹਰ ਮਹੀਨੇ 5 ਕਿੱਲੋ ਕਣਕ ਅਤੇ 1 ਕਿੱਲੋ ਦਾਲ ਤਿੰਨ ਮਹੀਨਿਆਂ ਦਾ ਇਕੱਠਾ ਦਿੱਤਾ ਜਾਵੇਗਾ ਅਤੇ ਸਰਕਾਰ ਵੱਲੋਂ ਐਨਐਫਐਸਏ (ਨੈਸ਼ਨਲ ਫੂਡ ਸਕਿਓਰਿਟੀ ਐਕਟ) ਦੇ ਅਧੀਨ ਹੁਣ ਅਪ੍ਰੈਲ ਤੋਂ ਸਤੰਬਰ 2020 ਦੀ ਕਣਕ ਵੰਡੀ ਜਾ ਰਹੀ ਹੈ। ਇਸ ਤੋਂ ਬਾਅਦ 5 ਮਹੀਨਿਆਂ ਦਾ ਰਾਸ਼ਨ ਮੁਹੱਈਆ ਕਰਾਇਆ ਜਾਵੇਗਾ। 


Harinder Kaur

Content Editor

Related News