ਢਾਈ ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਗ੍ਰਿਫਤਾਰ

Thursday, Sep 12, 2019 - 01:23 AM (IST)

ਢਾਈ ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਗ੍ਰਿਫਤਾਰ

ਲੁਧਿਆਣਾ(ਅਨਿਲ)- ਸਪੈਸ਼ਲ ਟਾਸਕ ਫੋਰਸ ਦੀ ਪੁਲਸ ਨੇ ਇਕ ਸਮੱਗਲਰ ਨੂੰ ਢਾਈ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸ. ਟੀ. ਐੱਫ. ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਇਕ ਨਸ਼ਾ ਸਮੱਗਲਰ ਗਊਸ਼ਾਲਾ ਟਿੱਬਾ ਰੋਡ 'ਤੇ ਨਸ਼ੇ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ, ਜਿਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਗਊਸ਼ਾਲਾ ਟਿੱਬਾ ਰੋਡ 'ਤੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਚੈਕਿਗ ਲਈ ਰੋਕ ਤਲਾਸ਼ੀ ਲਈ ਅਤੇ ਉਸ ਕੋਲੋਂ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਕੀਮਤ ਢਾਈ ਕਰੋੜ ਮੰਨੀ ਜਾ ਰਹੀ ਹੈ। ਪੁਲਸ ਨੇ ਤੁਰੰਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ, ਉਸ ਦੀ ਪਛਾਣ ਸਵਰਨਸ਼ਾਹ (39) ਪੁੱਤਰ ਅੰਬਿਕਾ ਸ਼ਾਹ ਵਾਸੀ ਰਾਜ ਇਨਕਲੇਵ ਜਗੀਰਪੁਰ ਥਾਣਾ ਟਿੱਬਾ ਵਜੋਂ ਕੀਤੀ ਗਈ। ਪੁਲਸ ਨੇ ਮੁਲਜ਼ਮ ਖਿਲਾਫ ਥਾਣਾ ਮੋਹਾਲੀ ਵਿਚ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਸਵਰਨਸ਼ਾਹ ਨੇ ਦੱਸਿਆ ਕਿ ਉਹ ਪਿਛਲੇ 2 ਸਾਲ ਤੋਂ ਨਸ਼ਾ ਵੇਚਣ ਦਾ ਕੰਮ ਕਰ ਰਿਹਾ ਹੈ ਤੇ ਹੈਰੋਇਨ ਦਿੱਲੀ ਤੋਂ ਇਕ ਨਸ਼ਾ ਸਮੱਗਲਰ ਤੋਂ ਸਸਤੇ ਭਾਅ 'ਤੇ ਖਰੀਦ ਕੇ ਲਿਆਇਆ ਹੈ। ਮੁਲਜ਼ਮ 'ਤੇ ਪਹਿਲਾਂ ਤੋਂ ਹੀ ਨਸ਼ਾ ਸਮੱਗਲਿੰਗ ਦੇ ਦੋਸ਼ ਤਹਿਤ ਮਾਮਲੇ ਦਰਜ ਹਨ, ਜਿਸ ਵਿਚ ਦੋਸ਼ੀ ਜ਼ਮਾਨਤ 'ਤੇ ਬਾਹਰ ਆਇਆ ਹੈ। ਮੁਲਜ਼ਮ ਨੂੰ ਅੱਜ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ 'ਤੇ ਲਿਆ ਜਾਵੇਗਾ ਤਾਂ ਕਿ ਉਸ ਦੇ ਬਾਕੀ ਸਾਥੀਆਂ ਬਾਰੇ ਵਿਚ ਪੁੱਛਗਿਛ ਕੀਤੀ ਜਾ ਸਕੇ।


author

Karan Kumar

Content Editor

Related News