ਇਕ ਕਿੱਲੋ ਅਫੀਮ ਸਮੇਤ ਤਸਕਰ ਗ੍ਰਿਫਤਾਰ

10/20/2019 8:55:51 PM

ਅਬੋਹਰ, (ਸੁਨੀਲ)— ਬੀਤੀ ਸ਼ਾਮ ਨਗਰ ਥਾਣਾ ਨੰ. 1 ਦੀ ਪੁਲਸ ਨੇ ਗਸ਼ਤ ਦੌਰਾਨ 1 ਕਿੱਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਨਗਰ ਥਾਣਾ ਨੰ. 1 ਦੇ ਸਹਾਇਕ ਸਬ-ਇੰਸਪੈਕਟਰ ਸਤਪਾਲ ਬੀਤੀ ਸ਼ਾਮ ਪੁਲਸ ਪਾਰਟੀ ਸਮੇਤ ਈਦਗਾਹ ਬਸਤੀ ਲਿੰਕ ਰੋਡ 'ਤੇ ਗਸ਼ਤ ਕਰ ਰਹੇ ਸੀ ਤਾਂ ਸਾਹਮਣੇ ਤੋਂ ਆ ਰਿਹਾ ਇਕ ਨੌਜਵਾਨ ਪੁਲਸ ਨੂੰ ਦੇਖ ਕੇ ਵਾਪਸ ਜਾਣ ਲੱਗਾ ਤਾਂ ਪੁਲਸ ਨੇ ਉਸ ਨੂੰ ਰੋਕ ਕੇ ਉਸ ਦੇ ਹੱਥ 'ਚ ਮੌਜੂਦ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 1 ਕਿੱਲੋ ਅਫੀਮ ਬਰਾਮਦ ਹੋਈ। ਫੜੇ ਗਏ ਨੌਜਵਾਨ ਦੀ ਪਛਾਣ ਭੀਖਾਰਾਮ ਪੁੱਤਰ ਭਾਗਾਰਾਮ ਨਿਵਾਸੀ ਪਿੰਡ ਪੁਗਲਿਆ ਸੋਮੇਸਰ, ਜ਼ਿਲਾ ਜੋਧਪੁਰ ਰਾਜਸਥਾਨ ਦੇ ਰੂਪ 'ਚ ਹੋਈ ਹੈ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


KamalJeet Singh

Content Editor

Related News