ਅੱਧਾ ਕਿੱਲੋ ਅਫ਼ੀਮ ਸਮੇਤ ਸਮੱਗਲਰ ਕਾਬੂ
Saturday, Aug 31, 2024 - 06:43 PM (IST)
ਮੋਗਾ (ਆਜ਼ਾਦ)-ਪੁਲਸ ਚੌਂਕੀ ਕਿਸ਼ਨਪੁਰਾ ਕਲਾਂ ਵੱਲੋਂ ਅਫ਼ੀਮ ਸਮੇਤ ਇਕ ਸਮੱਗਲਰ ਨੂੰ ਕਾਬੂ ਕੀਤਾ ਗਿਆ। ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਦਾਨੂੰਵਾਲਾ ਪੁਲ ਨਹਿਰ ਨਾਲ ਬਣੇ ਬੱਸ ਅੱਡੇ ਕੋਲ ਪੁੱਜੇ ਤਾਂ ਗੱਡੀ ਦੀਆਂ ਲਾਈਟਾਂ ਵਿਚ ਇਕ ਮੋਟਰਸਾਈਕਲ ਸਵਾਰ ਖੜ੍ਹਾ ਵਿਖਾਈ ਦਿੱਤਾ, ਜਿਸ ਨੇ ਪੁਲਸ ਨੂੰ ਵੇਖ ਕੇ ਆਪਣਾ ਕਿੱਟ ਬੈਗ ਸੁੱਟ ਦਿੱਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪਸ਼ਟੀਕਰਨ
ਆਪਣਾ ਮੋਟਰਸਾਈਕਲ ਸਟਾਰਟ ਕਰਨ ਲੱਗਾ ਤਾਂ ਉਹ ਸਟਾਰਟ ਨਾ ਹੋਇਆ, ਜਿਸ ’ਤੇ ਪੁਲਸ ਪਾਰਟੀ ਨੇ ਉਸ ਨੂੰ ਜਾ ਦਬੋਚਿਆ ਅਤੇ ਪੁੱਛਗਿੱਛ ਕਰਨ ’ਤੇ ਉਸ ਨੇ ਆਪਣਾ ਨਾਂ ਸੁਖਜਿੰਦਰ ਸਿੰਘ ਉਰਫ਼ ਵਿੱਕੀ ਨਿਵਾਸੀ ਪਿੰਡ ਫਤਿਹਗੜ੍ਹ ਛੰਨਾ ਬਰਨਾਲਾ ਦੱਸਿਆ, ਜਿਸ 'ਤੇ ਪੁਲਸ ਪਾਰਟੀ ਨੇ ਕਿੱਟ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਅੱਧਾ ਕਿੱਲੋ ਅਫ਼ੀਮ ਬਰਾਮਦ ਹੋਈ। ਪੁਲਸ ਪਾਰਟੀ ਨੇ ਉਸ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ, ਜਿਸ ਖਿਲਾਫ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਘਟਨਾ: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀਆਂ ਲੱਗਣ ਕਾਰਨ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ