ਸੈਰ ਕਰ ਰਹੀ ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟੀਆਂ
Thursday, Jul 30, 2026 - 05:14 PM (IST)
ਨਾਭਾ (ਖੁਰਾਣਾ) : ਥਾਣਾ ਕੋਤਵਾਲੀ ਪੁਲਸ ਨੇ ਇਕ ਔਰਤ ਦੀਆਂ ਵਾਲੀਆਂ ਖੋਹਣ ’ਤੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਆਸ਼ਾ ਰਾਣੀ ਪਤਨੀ ਹਰਬੰਸ ਲਾਲ ਵਾਸੀ ਰਿਪੁਦਮਨ ਪੁਰਾ, ਨਾਭਾ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ’ਚ ਦੋਸ਼ ਲਗਾਇਆ ਕਿ ਉਹ ਆਪਣੀ ਗੁਆਂਢਣ ਨਾਲ ਨਗਰ ਕੌਂਸਲ ਰੋਡ ਨੇੜੇ ਪੀ. ਪੀ. ਐੱਸ. ਸਕੂਲ ਕੋਲ ਸੈਰ ਕਰ ਰਹੀ ਸੀ।
ਇਸੇ ਦੌਰਾਨ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ’ਤੇ ਸਵਾਰ 3 ਨੌਜਵਾਨ ਆਏ, ਜਿਨ੍ਹਾਂ ਦੇ ਮੂੰਹ ਢਕੇ ਹੋਏ ਸਨ। ਜਿਨ੍ਹਾਂ ’ਚੋਂ ਇਕ ਨੌਜਵਾਨ ਨੇ ਝਪਟ ਮਾਰ ਕੇ ਆਸ਼ਾ ਰਾਣੀ ਦੇ ਕੰਨਾਂ ’ਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਦੂਜਾ ਪਾਸੇ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
