ਸੋਸ਼ਲ ਮੀਡੀਆ ''ਤੇ ਵਾਇਰਲ ਹੋਈਆਂ ਸ਼ਹਿਰ ਦੀਆਂ ਸਮੱਸਿਆ, ADC ਨੇ ਕੀਤਾ ਦੌਰਾ

08/09/2019 1:04:39 PM

ਮੋਗਾ (ਵਿਪਨ) - ਸੋਸ਼ਲ ਮੀਡੀਆ 'ਤੇ ਵਾਰ-ਵਾਰ ਦਿਖਾਈਆਂ ਜਾ ਰਹੀਆਂ ਸ਼ਹਿਰ ਦੀਆਂ ਸਮੱਸਿਆ ਨੂੰ ਲੈ ਕੇ ਮੋਗਾ ਦੇ ਏ.ਡੀ.ਸੀ. ਅਨੀਤਾ ਦਰਸ਼ੀ ਵਲੋਂ ਅੱਜ ਸਵੇਰੇ 7.30 ਵਜੇ ਦੇ ਕਰੀਬ ਵੱਖ-ਵੱਖ ਬਸਤੀਆਂ ਦਾ ਦੌਰਾ ਕੀਤਾ ਗਿਆ। ਦੱਸ ਦੇਈਏ ਕਿ ਮੋਗਾ ਸ਼ਹਿਰ ਦੀਆਂ ਵੱਖ-ਵੱਖ ਬਸਤੀਆਂ ਲਾਲ ਸਿੰਘ ਰੋਡ, ਗਿੱਲ ਰੋਡ, ਭਾਗ ਸਿਨੇਮਾ ਨਿਗਹਾ ਰੋਡ 'ਤੇ ਆਵਾਰਾ ਪਸ਼ੂਆਂ, ਗੰਦੇ ਪਾਣੀ ਦੀਆਂ ਸਮੱਸਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ, ਜਿਨ੍ਹਾਂ ਦਾ ਹੱਲ ਨਾ ਹੋਣ 'ਤੇ ਲੋਕਾਂ ਨੇ ਇਸ ਦੀਆਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀਆਂ। ਵਾਇਰਲ ਹੋ ਰਹੀਆਂ ਇਨ੍ਹਾਂ ਵੀਡੀਓ ਨੂੰ ਦੇਖ ਕੇ ਮੋਗਾ ਪ੍ਰਸ਼ਾਸਨ ਹਰਕਤ 'ਚ ਆ ਗਿਆ, ਜਿਸ ਸਦਕਾ ਏ.ਡੀ.ਸੀ. ਅਨੀਤਾ ਦਰਸ਼ੀ ਵਲੋਂ ਵੱਖ-ਵੱਖ ਬਸਤੀਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਗੱਲ ਕਹੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੁਹੱਲੇ 'ਚ ਬਣਾਏ ਗਏ ਕੂੜਾ ਰੱਖਣ ਦੇ ਪਿੱਚ 'ਚ ਹੀ ਕੂੜਾ ਪਾਉਣ, ਕਿਉਂਕਿ ਵੱਖ-ਵੱਖ ਥਾਵਾਂ 'ਤੇ ਸੁੱਟੇ ਹੋਏ ਕੂੜੇ ਨੂੰ ਚੁੱਕਣ 'ਚ ਸਫਾਈ ਕਰਮਚਾਰੀਆਂ ਨੂੰ ਪਰੇਸ਼ਾਨੀ ਹੁੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਚਾਰਾ ਵੇਚਣ ਵਾਲੇ ਲੋਕਾਂ ਨੂੰ ਨਿਗਮ ਵਲੋਂ ਬਣਾਏ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।


rajwinder kaur

Content Editor

Related News