ਸੋਸ਼ਲ ਮੀਡੀਆ ''ਤੇ ਦਲਿਤ ਭਾਈਚਾਰੇ ਨੂੰ ਮਾੜੀ ਸ਼ਬਦਾਵਲੀ ਬੋਲਣ ਵਾਲੇ ਵਿਰੁੱਧ ਕਾਰਵਾਈ ਲਈ ਦਿੱਤੀ ਲਿਖਤੀ ਸ਼ਿਕਾਇਤ

07/19/2022 7:49:34 PM

ਭਵਾਨੀਗੜ੍ਹ (ਕਾਂਸਲ) : ਸੋਸ਼ਲ ਮੀਡੀਆ ’ਤੇ ਇਕ ਵਿਅਕਤੀ ਵੱਲੋਂ ਦਲਿਤ ਭਾਈਚਾਰੇ ਨੂੰ ਗਾਲੀ-ਗਲੋਚ ਕਰਨ ਤੇ ਭੱਦੀ ਸ਼ਬਦਾਵਲੀ ਬੋਲਣ ਸਬੰਧੀ ਵਾਇਰਲ ਹੋਈ ਇਕ ਵੀਡਿਓ ਦਾ ਸਖ਼ਤ ਨੋਟਿਸ ਲੈਂਦਿਆਂ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਮੀਤ ਪ੍ਰਧਾਨ ਪਰਗਟ ਸਿੰਘ ਗਮੀ ਕਲਿਆਣ ਦੀ ਅਗਵਾਈ ਹੇਠ ਅੱਜ ਦਲਿਤ ਭਾਈਚਾਰੇ ਦੇ ਆਗੂਆਂ ਨੇ ਡੀ.ਐੱਸ.ਪੀ. ਨੂੰ ਲਿਖ਼ਤੀ ਸ਼ਿਕਾਇਤ ਦਿੰਦਿਆਂ ਉਕਤ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਰੇਲਵੇ ਸਟੇਸ਼ਨ ਲੋਹੀਆਂ ਨੇੜੇ ਸਿਲੰਡਰ ਫਟਣ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਗਮੀ ਕਲਿਆਣ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਇਕ ਵੀਡਿਓ ਜਿਸ ਵਿੱਚ ਇਕ ਵਿਅਕਤੀ ਆਪਣੇ-ਆਪ ਨੂੰ ਅਮਰੀਕ ਸਿੰਘ ਬਾਜਵਾ ਜੱਟ ਦੱਸ ਕੇ ਵਾਲਮੀਕਿ ਤੇ ਰਮਦਾਸੀਆਂ ਭਾਈਚਾਰੇ ਨੂੰ ਕਥਿਤ ਤੌਰ ’ਤੇ ਗਾਲੀ-ਗਲੋਚ ਕਰਨ ਦੇ ਨਾਲ-ਨਾਲ ਦੋਵੇ ਹੀ ਸਮਾਜ ਦੀਆਂ ਮਾਵਾਂ ਤੇ ਧੀਆਂ-ਭੈਣਾਂ ਨੂੰ ਅਪਸ਼ਬਦ ਬੋਲ ਰਿਹਾ ਹੈ, ਸਬੰਧੀ ਸ਼ਹਿਰ ਦੇ ਦੋਵੇਂ ਭਾਈਚਾਰੇ ਦੇ ਆਗੂਆਂ ਨੇ ਅੱਜ ਸਭਾ ਦੀ ਅਗਵਾਈ ਹੇਠ ਉਕਤ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਸਬੰਧੀ ਡੀ.ਐੱਸ.ਪੀ. ਭਵਾਨੀਗੜ੍ਹ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਕੇ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਮੁਲਾਜ਼ਮ ਜਥੇਬੰਦੀਆਂ ਵੱਲੋਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਇਸ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸਭਾ ਤੇ ਦੋਵੇਂ ਭਾਈਚਾਰਿਆਂ ਵੱਲੋਂ ਤਿੱਖਾ ਸੰਘਰਸ਼ ਸ਼ੁਰੂ ਕਰਦਿਆਂ ਮੁੱਖ ਸੜਕਾਂ 'ਤੇ ਟ੍ਰੈਫਿਕ ਜਾਮ ਕੀਤੀ ਜਾਵੇਗੀ। ਇਸ ਮੌਕੇ ਐਡਵੋਕੇਟ ਕ੍ਰਿਸ਼ਨ ਸਿੰਘ, ਧਰਮਵੀਰ ਲੋਹਟੀਆ, ਸੋਨੀ ਪੰਨਵਾਂ, ਅਵਤਾਰ ਸਿੰਘ ਕਾਕੜਾ, ਸੁਖਪਾਲ ਸਿੰਘ ਸੈਂਟੀ, ਬਿੰਦਰ ਸਿੰਘ, ਸਤਨਾਮ ਸਿੰਘ, ਗਗਨਦੀਪ ਬਾਵਾ, ਸੁਖਵਿੰਦਰ ਸਿੰਘ ਤੇ ਬਿਕਰਮ ਸਿੰਘ ਸਮੇਤ ਕਈ ਹੋਰ ਆਗੂ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News