ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ’ਚ ਤਰਸ ਦੇ ਆਧਾਰ ''ਤੇ ਸੌਂਪੇ ਗਏ ਨਿਯੁਕਤੀ ਪੱਤਰ

Thursday, Jun 23, 2022 - 01:20 PM (IST)

ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ’ਚ ਤਰਸ ਦੇ ਆਧਾਰ ''ਤੇ ਸੌਂਪੇ ਗਏ ਨਿਯੁਕਤੀ ਪੱਤਰ

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਤਰਸ ਦੇ ਆਧਾਰ 'ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਦੋ ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ। ਸੇਵਾਦਾਰ ਮਨਦੀਪ ਵਿਰਦੀ ਨੂੰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦਫ਼ਤਰ ਫ਼ਿਲੋਰ ਅਤੇ ਸੇਵਾਦਾਰ ਨਰਿੰਦਰ ਕੁਮਾਰ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫ਼ਤਰ ਐੱਸ.ਬੀ.ਐੱਸ. ਨਗਰ ਵਿਖੇ ਤਾਇਨਾਤ ਕੀਤਾ ਗਿਆ ਹੈ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੋਵਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਈਮਾਨਦਾਰ ਨਾਲ ਕੰਮ ਕਰਨ ਲਈ ਕਿਹਾ। ਇਸੇ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਅਧਵਾਟੇ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ।


author

rajwinder kaur

Content Editor

Related News