ਅਣਪਛਾਤੇ ਚੋਰਾਂ ਵੱਲੋਂ ਸੋਲਰ ਬੈਟਰੀਆਂ ਚੋਰੀ

06/02/2022 9:49:11 PM

ਤਪਾ ਮੰਡੀ (ਸ਼ਾਮ ਗਰਗ) : ਨਜ਼ਦੀਕੀ ਪਿੰਡ ਤਾਜੋਕੇ ਵਿਖੇ ਅਣਪਛਾਤੇ ਚੋਰਾਂ ਵੱਲੋਂ ਖੰਭਿਆਂ 'ਤੇ ਲੱਗੀਆਂ ਸੋਲਰ ਲਾਈਟਾਂ ਦੀਆਂ ਬੈਟਰੀਆਂ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਮਾਨ ਵੱਲੋਂ ਸੋਲਰ ਲਾਈਟਾਂ ਦਿੱਤੀਆਂ ਗਈਆਂ ਸਨ ਤਾਂ ਜੋ ਲੋਕਾਂ ਨੂੰ ਰਾਤ ਸਮੇਂ ਆਉਣ-ਜਾਣ 'ਚ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰ ਸੋਲਰ ਲਾਈਟਾਂ 'ਤੇ ਲੱਗੀਆਂ ਬੈਟਰੀਆਂ ਚੋਰੀ ਕਰਕੇ ਲੈ ਗਏ, ਜਿਸ ਦਾ ਉਨ੍ਹਾਂ ਨੂੰ ਸਵੇਰ ਸਮੇਂ ਉਦੋਂ ਪਤਾ ਲੱਗਾ ਜਦੋਂ ਉਨ੍ਹਾਂ ਨੇ ਬੈਟਰੀਆਂ ਦੇ ਟੁੱਟੇ ਹੋਏ ਬਕਸੇ ਦੇਖੇ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ: ਭਲਕੇ ਪਰਿਵਾਰ ਨੂੰ ਮਿਲਣ ਜਾਣਗੇ CM ਮਾਨ

ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਚੋਰ ਇਸ ਤੋਂ ਪਹਿਲਾਂ ਵੀ 2 ਲਾਈਟਾਂ ਦੀਆਂ ਬੈਟਰੀਆਂ ਚੋਰੀ ਕਰਕੇ ਲੈ ਗਏ ਸਨ ਅਤੇ 2 ਹੁਣ ਚੋਰੀ ਕਰਕੇ ਲੈ ਗਏ, ਜਿਨ੍ਹਾਂ ਦੀ ਕੀਮਤ ਉਨ੍ਹਾਂ ਹਜ਼ਾਰਾਂ ਰੁਪਏ ਦੇ ਕਰੀਬ ਦੱਸੀ। ਇਸ ਮੌਕੇ ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਅਮਨਦੀਪ ਸਿੰਘ, ਬਬਲੀ ਸਿੰਘ, ਲੀਲਾ ਸਿੰਘ, ਸਰਬਜੀਤ ਸਿੰਘ, ਮਿੱਠੂ ਸਿੰਘ,ਬਿੰਦਰ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ


Mukesh

Content Editor

Related News