ਤਾਪਮਾਨ ''ਚ ਗਿਰਵਾਟ ਕਾਰਨ ਗਰਮੀ ਤੋਂ ਕੁਝ ਰਾਹਤ

06/01/2020 9:30:37 PM

ਬਠਿੰਡਾ, (ਜ.ਬ.)— ਬੀਤੇ ਦਿਨੀਂ ਹੋਈ ਬਾਰਿਸ਼ ਤੇ ਬਦਲੇ ਮੌਸਮ ਕਾਰਨ ਡਿੱਗਦੇ ਤਾਪਮਾਨ ਨੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਪ੍ਰਦਾਨ ਕੀਤੀ ਹੈ। ਬਠਿੰਡਾ ਜ਼ਿਲ੍ਹੇ 'ਚ ਪਿਛਲੇ 10 ਦਿਨਾਂ ਦੌਰਾਨ ਤਾਪਮਾਨ 'ਚ ਲਗਾਤਾਰ ਵਾਧਾ ਦਰਜ ਹੋਇਆ ਸੀ ਤੇ ਜ਼ਿਆਦਾਤਰ ਤਾਪਮਾਨ 47 ਡਿਗਰੀ ਸੈਲਸੀਅਸ ਤੋਂ ਪਾਰ ਹੋ ਗਿਆ ਸੀ। ਅੱਤ ਦੀ ਗਰਮੀ ਨੇ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਸੀ। ਲਾਕਡਾਊਨ 'ਚ ਛੂਟ ਦੇ ਬਾਵਜੂਦ ਬਾਜ਼ਾਰਾਂ 'ਚ ਸੰਨਾਟਾ ਪਸਰ ਗਿਆ ਸੀ ਤੇ ਲੋਕਾਂ ਨੇ ਘਰਾਂ 'ਚੋਂ ਨਿਕਲਣਾ ਬੰਦ ਕਰ ਦਿੱਤਾ ਸੀ। ਪਰੰਤੂ 2 ਦਿਨ ਪਹਿਲਾਂ ਹੋਈ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦਿਵਾਈ ਹੈ। ਜ਼ਿਲ੍ਹੇ 'ਚ ਪਿਛਲੇ ਤਿੰਨ ਦਿਨਾਂ ਤੋਂ ਤਾਪਮਾਨ 33 ਤੋਂ 35 ਡਿਗਰੀ ਸੈਲਸੀਅਸ ਦਰਮਿਆਨ ਹੀ ਬਣਿਆ ਹੋਇਆ ਹੈ, ਜਿਸ ਨਾਲ ਲੋਕਾਂ ਨੇ ਕਾਫੀ ਰਾਹਤ ਮਹਿਸੂਸ ਕੀਤੀ ਹੈ। ਸੋਮਵਾਰ ਨੂੰ ਜ਼ਿਆਦਾਤਰ ਤਾਪਮਾਨ 34.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਜ਼ਿਆਦਾਤਰ ਨਮੀ ਦੀ ਮਾਤਰਾ 88 ਫੀਸਦੀ ਰਿਕਾਰਡ ਕੀਤੀ ਗਈ। ਅਜਿਹੇ 'ਚ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ। ਐਤਵਾਰ ਨੂੰ ਦੁਪਹਿਰ ਵੇਲੇ ਠੰਡੀਆਂ ਹਵਾਵਾਂ ਚਲਦੀਆਂ ਰਹੀਆਂ ਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਿਕਾਰਡ ਹੋਇਆ। ਪਿਛਲੇ ਸਾਲ 1 ਜੂਨ ਨੂੰ ਜ਼ਿਆਦਾਤਰ ਤਾਪਮਾਨ 46 ਡਿਗਰੀ ਤੇ ਨਿਊਨਤਮ ਤਾਪਮਾਨ 27 ਡਿਗਰੀ ਸੈਲਸੀਅਸ ਰਿਕਾਰਡ ਹੋਇਆ ਸੀ।


KamalJeet Singh

Content Editor

Related News